Punjab
WEATHER UPDATE: ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ…

10AUGUST 2023: ਪੰਜਾਬ ਦੇ ਮੌਸਮ ਨੂੰ ਲੈ ਕੇ ਅੱਜ ਮੌਸਮ ਵਿਭਾਗ ਦੇ ਵੱਲੋਂ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਯਾਨੀ ਕਿ ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀਦੇ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਵਿਚਕਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਆਉਣ ਵਾਲੇ ਇੱਕ ਹਫ਼ਤੇ ਤੱਕ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਰੁਕ-ਰੁਕ ਕੇ ਮੀਂਹ ਪੈਂਦਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਪੱਛਮੀ ਹਵਾਵਾਂ ਸਰਗਰਮ ਹਨ, ਜਿਸ ਦਾ ਅਸਰ ਦੇਖਣ ਨੂੰ ਮਿਲੇਗਾ। ਮੀਂਹ ਪੈਣ ਤੋਂ ਬਾਅਦ ਤਾਪਮਾਨ ਘਟਦਾ ਹੈ ਪਰ ਜਿਵੇਂ ਹੀ ਸੂਰਜ ਨਿਕਲਦਾ ਹੈ, ਤਾਪਮਾਨ ਵਧ ਜਾਂਦਾ ਹੈ, ਇਸ ਲਈ ਤਾਪਮਾਨ 30 ਤੋਂ 34 ਡਿਗਰੀ ਦੇ ਆਸ-ਪਾਸ ਰਹੇਗਾ।