Punjab
ਮੌਸਮ ਵਿਭਾਗ ਨੇ ਸੂਬੇ ਦੇ 17 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਕੀਤਾ ਜਾਰੀ

2 ਮਾਰਚ 2024: ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਸਣੇ ਉੱਤਰੀ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਓਰੇਂਜ ਅਲਰਟ ਦੇ ਵਿਚਕਾਰ, ਕਈ ਰਾਜਾਂ ਵਿੱਚ ਬਰਫਬਾਰੀ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਓਰੇਂਜ ਅਲਰਟ ਦੇ ਵਿਚਕਾਰ ਪੰਜਾਬ ਅਤੇ ਹਰਿਆਣਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਹੋਈ ਬਾਰਿਸ਼ ਕਾਰਨ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ।
ਦੋਵਾਂ ਰਾਜਾਂ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਪੰਜਾਬ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਅੱਜ ਯਾਨੀ 2 ਮਾਰਚ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਮੀਂਹ ਵੀ ਪੈ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਜ਼ਿਲੇ ਸ਼ਾਮਲ ਹਨ। ਪਟਿਆਲਾ ‘ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਵੀ ਸੰਭਾਵਨਾ ਹੈ।