Punjab
ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਕੀਤਾ ਜਾਰੀ
PUNJAB WEATHER UPDATE : ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰਾ ਖੇਤਰ ਇਸ ਸਮੇਂ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਲਪੇਟ ਵਿੱਚ ਹੈ। 19 ਜਨਵਰੀ ਤੋਂ ਬਾਅਦ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਦੇ ਤਾਪਮਾਨ ਦੇ ਅੰਕੜਿਆਂ ਨੂੰ ਦੇਖਦੇ ਹੋਏ, ਪੰਜਾਬ ਵਿੱਚ ਠੰਢ ਨੇ ਪਿਛਲੇ ਕਈ ਰਿਕਾਰਡ ਤੋੜ ਦਿੱਤੇ ਹਨ।
ਵਿਭਾਗ ਨੇ 19 ਜਨਵਰੀ ਤੋਂ ਮੌਸਮ ਵਿੱਚ ਤਬਦੀਲੀ ਦੀ ਭਵਿੱਖਬਾਣੀ ਕੀਤੀ ਹੈ, ਜਿਸ ਤਹਿਤ 18, 19 ਅਤੇ 22 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪ੍ਰਸ਼ਾਸਨ ਨੇ ਡਰਾਈਵਰਾਂ ਨੂੰ ਧੁੰਦ ਦੌਰਾਨ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
