National
ਮੌਸਮ ਵਿਭਾਗ: ਭਾਰਤ ਵਿੱਚ ਵੱਧ ਰਿਹਾ ਤਾਪਮਾਨ ਅਤੇ ਮੀਂਹ ਦੀ ਸੰਭਾਵਨਾ
WEATHER UPDATE : ਪੰਜਾਬ ਸਮੇਤ ਕਈ ਰਾਜਾਂ ਵਿਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਦਿੱਲੀ ਦਾ ਤਾਪਮਾਨ 45 ਡਿਗਰੀ ਤੇ ਰਾਜਸਥਾਨ ਦਾ ਤਾਪਮਾਨ 50 ਡਿਗਰੀ ਤੱਕ ਪਹੁੰਚ ਚੁੱਕਾ ਹੈ। ਅਜਿਹੇ ਵਿਚ ਹੁਣ ਸਾਰੇ ਲੋਕਾਂ ਨੂੰ ਮੀਂਹ ਦੀ ਉਡੀਕ ਹੈ।
ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
ਮੌਸਮ ਵਿਭਾਗ ਨੇ ਬਿਹਾਰ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਦੱਖਣ-ਪੱਛਮੀ ਮਾਨਸੂਨ ਅਰਬ ਸਾਗਰ, ਬੰਗਾਲ ਦੀ ਖਾੜੀ, ਲਕਸ਼ਦੀਪ, ਕੇਰਲ, ਤਾਮਿਲਨਾਡੂ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵੱਲ ਵਧੇਗਾ, ਜਿਸ ਕਾਰਨ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਮੁਤਾਬਕ ਕੇਰਲ, ਮਾਹੇ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ ਸਮੂਹ ਅਤੇ ਕਰਨਾਟਕ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇੱਥੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 7 ਦਿਨਾਂ ਦੌਰਾਨ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਰਾਇਲਸੀਮਾ ਵਿੱਚ ਵੀ ਬੂੰਦਾ-ਬਾਂਦੀ ਦੀ ਸੰਭਾਵਨਾ ਹੈ।
ਹੀਟਵੇਵ ਦਾ ਅਲਰਟ
IMD ਨੇ ਅੱਜ ਯਾਨੀ 3 ਜੂਨ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਜੰਮੂ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੜੀਸਾ ਦੇ ਵੱਖ-ਵੱਖ ਹਿੱਸਿਆਂ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ।