Connect with us

India

ਕੇਂਦਰ ਸਰਕਾਰ ਵੱਲੋਂ ਅਨਲਾਕ-4 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

Unlock-4 Guidelines: ਕੰਟੇਨਮੈਂਟ ਜ਼ੋਨ ‘ਚ ਕੋਰੋਨਾ ਨੂੰ ਲੈ ਕੇ ਪਾਬੰਦੀਆਂ ਜਾਰੀ

Published

on

29 ਅਗਸਤ: ਦੇਸ਼ ਵਿੱਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧ ਰਿਹਾ ਹੈ ਜਿਸਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸ ਦਈਏ ਦੇਸ਼ ‘ਚ ਹੁਣ 1 ਸਤੰਬਰ ਤੋਂ ਅਨਲਾਕ-4 ਸ਼ੁਰੂ ਹੋਣ ਜਾ ਰਿਹਾ ਹੈ। ਨਵੀਂ ਗਾਈਡਲਾਇਨਸ ਮੁਤਾਬਿਕ 7 ਸਤੰਬਰ ਤੋਂ ਮੈਟਰੋ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਥੇ ਹੀ 21 ਸਤੰਬਰ ਤੋਂ ਧਾਰਮਿਕ ਆਯੋਜਨਾਂ ‘ਚ 100 ਲੋਕਾਂ ਦੇ ਸ਼ਾਮਲ ਹੋਣ ਦੀ ਵੀ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ 30 ਸਤੰਬਰ ਤੱਕ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਪਰ ਆਨਲਾਈਨ ਟੀਚਿੰਗ ਲਈ ਸਕੂਲਾਂ ‘ਚ 50 ਫੀਸਦੀ ਅਧਿਆਪਕ ਆ ਸਕਦੇ ਹਨ। ਡੇਂਜਰ ਜ਼ੋਨ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਵਲੋਂ ਕੰਟਨੇਮੈਂਟ ਜ਼ੋਨ ਇਲਾਕਿਆਂ ਵਿਚ ਪਾਬੰਦੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ ਅਤੇ ਕੰਟੇਨਮੈਂਟ ਜ਼ੋਨ ਤੋਂ ਬਾਹਰ 9 ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ ਲੇਕਿਨ ਆਪਣੇ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ।
ਅੱਗੇ ਦੱਸ ਦਈਏ ਗ੍ਰਹਿ ਮੰਤਰਾਲਾ ਵਲੋਂ ਜਾਰੀ ਨਿਰਦੇਸ਼ ਤਹਿਤ 21 ਸਤੰਬਰ ਤੋਂ ਸਾਮਾਜਿਕ, ਰਾਜਨੀਤਕ, ਮਨੋਰੰਜਨ, ਖੇਡ ਆਦਿ ਨਾਲ ਜੁੜੇ ਸਮਾਗਮਾਂ ਨੂੰ ਮਨਜ਼ੂਰੀ ਹੋਵੇਗੀ ਪਰ ਇੱਕ ਛੱਤ ਦੇ ਹੇਠਾਂ ਵੱਧ ਤੋਂ ਵੱਧ 100 ਲੋਕ ਮੌਜੂਦ ਰਹਿ ਸਕਣਗੇ। ਸਿਨੇਮਾ ਹਾਲ, ਸਵਿਮਿੰਗ ਪੁੱਲ ‘ਚ ਪਾਬੰਦੀ ਜਾਰੀ। 
ਹੁਣ ਕੋਈ ਵੀ ਸੂਬਾ ਗ੍ਰਹਿ ਮੰਤਰਾਲਾ ਦੀ ਮਨਜ਼ੂਰੀ ਤੋਂ ਬਿਨਾਂ ਲਾਕਡਾਊਨ ਨਹੀਂ ਲਗਾ ਸਕਦਾ। ਇਸ ਦੇ ਲਈ ਉਸ ਨੂੰ ਪਹਿਲਾਂ ਗ੍ਰਹਿ ਮੰਤਰਾਲਾ ਤੋਂ ਮਨਜ਼ੂਰੀ ਲੈਣੀ ਪਵੇਗੀ।