Uncategorized
MHA ਵੱਲੋਂ ਵਿਦੇਸ਼ੀ ਮੂਲ ਦੇ ਨਾਗਰਿਕਾਂ ਦੇ ਵੀਜ਼ੇ 3 ਮਈ ਤੱਕ ਵਧਾਏ ਗਏ

ਕੋਰੋਨਾ ਵਾਇਰਸ ਕਾਰਨ ਕਈ ਦੇਸ਼ਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ,ਅਤੇ ਹਵਾਈ, ਰੇਲ ਅਤੇ ਬਸ ਦੀ ਆਵਾਜਾਈ ਤੇ ਪੂਰਨ ਤੌਰ ਉੱਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਕਾਰਨ ਆਪਣੇ ਦੇਸ਼ ਤੋਂ ਹੋਰ ਦੇਸ਼ਾਂ ਵਿਚ ਗਏ ਲੋਕ ਉਥੇ ਹੀ ਫੱਸ ਗਏ ਹਨ। ਜਿਸ ਨੂੰ ਲੈ ਕੇ MHA ਵੱਲੋਂ ਵਿਦੇਸ਼ੀ ਮੂਲ ਦੇ ਨਾਗਰਿਕਾਂ ਦੇ ਵੀਜ਼ੇ 3 ਮਈ ਤੱਕ ਵਧਾ ਦਿੱਤੇ ਗਏ ਨੇ। ਦਸ ਦੇਈਏ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦੇਸ਼ ਵਿੱਚ ਤਾਲਾਬੰਦੀ ਦੀ ਸੀਮਾ 3 ਮਈ ਤੱਕ ਵਧਾ ਦਿੱਤੀ ਗਈ ਸੀ ਜਿਸ ਦੇ ਮੱਦੇਨਜ਼ਰ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਸੀਮਾ ਵੀ 3 ਮਈ ਤਕ ਵਧਾ ਦਿੱਤੀ ਗਈ ਹੈ।