Sports
‘ਮਿਲਖਾ ਸਿੰਘ’ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਫਿਰ ਵਿਗੜੀ ਸਿਹਤ

ਦੇਸ਼ ‘ਚ ਕੋਰੋਨਾ ਮਹਾਂਮਾਰੀ ਇਨ੍ਹੀਂ ਜਿਆਦਾ ਫੈਲ ਗਈ ਹੈ ਕਿ ਇਸ ਮਹਾਂਮਾਰੀ ਦੀ ਲਪੇਟ ‘ਚ ਆਮ ਆਦਮੀ ਤਾਂ ਆ ਹੀ ਰਹੇ ਹਨ ਨਾਲ ਹੀ ਮਸ਼ਹੂਰ ਹਸਤੀਆਂ ਤੇ ਮਸ਼ਹੂਰ ਸਖਸ਼ੀਅਤਾ ਵੀ ਆ ਰਹੀਆ ਹਨ। ਇਸ ਦੌਰਾਨ ਕੋਰੋਨਾ ਲਾਗ ਦੀ ਲਪੇਟ ‘ਚ ਆਏ ਉੱਡਣੇ ਸਿੱਖ ਮਿਲਖਾ ਸਿੰਘ। ਜਿਨ੍ਹਾਂ ਦੀ ਫਿਰ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਪੀ. ਜੀ. ਆਈ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮਿਲਖਾ ਸਿੰਘ ਬੀਤੇ ਦਿਨ ਬੁਖ਼ਾਰ ਦੇ ਨਾਲ ਬੈਚੇਨੀ ਮਹਿਸੂਸ ਕਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਹਸਪਤਾਲ ਦੇ ਆਈ. ਸੀ. ਯੂ. ਵਾਰਡ ‘ਚ ਦਾਖ਼ਲ ਕਰਵਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਹੈ। ਪ੍ਰੋ. ਅਸ਼ੋਕ ਕੁਮਾਰ ਨੇ ਦੱਸਿਆ ਕਿ ਫਿਲਹਾਲ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ। ਮਿਲਖਾ ਸਿੰਘ ਦੇ ਪੁੱਤਰ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਪਿਤਾ ਦੀ ਸਿਹਤਯਾਬੀ ਲਈ ਦੁਆਵਾਂ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਹੈ। ਮਿਲਖਾ ਸਿੰਘ ਕੋਰੋਨਾ ਪਾਜ਼ੇਟਿਵ ਹੋਣ ਮਗਰੋਂ ਘਰ ‘ਚ ਇਕਾਂਤਵਾਸ ਸਨ। ਫਿਰ 24 ਮਈ ਨੂੰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋਇਆ ਤਾਂ ਹਸਪਤਾਲ ਤੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਪਰ ਵੀਰਵਾਰ ਨੂੰ ਮੁੜ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਦਾਖ਼ਲ ਕਰਵਾਇਆ ਗਿਆ ਹੈ। ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਹੈ।