Sports
ਮਿਲਖਾ ਸਿੰਘ ਦੀ ਹਾਲਤ ‘ਚ ਲਗਾਤਾਰ ਹੋ ਰਹੀ ਹੈ ਰਿਕਵਰੀ,ਪਤਨੀ ਵੀ ਲੜ ਰਹੀ ਕੋਰੋਨਾ ਨਾਲ ਜੰਗ
ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਸੀ ਇਸ ਦੌਰਾਨ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ‘ਚ ਸੁਧਾਰ ਆ ਰਿਹਾ ਹੈ। ਕੋਵਿਡ-19 ਵਾਇਰਸ ਨਾਲ ਪੀੜਤ ਭਾਰਤ ਦੇ ਮਹਾਨ ਫਰਾਟਾ ਦੌੜਾਕ ਮਿਲਖਾ ਸਿੰਘ ਦੀ ਹਾਲਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ, ਜਿਸ ਦੀ ਜਾਣਕਾਰੀ ਪੀ.ਜੀ.ਆਈ.ਐਮ.ਈ.ਆਰ. ਹਸਪਤਾਲ ਨੇ ਐਤਵਾਰ ਨੂੰ ਦਿੱਤੀ। ਮਿਲਖਾ ਸਿੰਘ ਪੀ.ਜੀ.ਆਈ.ਐਮ.ਈ.ਆਰ. ਦੇ ਆਈ.ਸੀ.ਯੂ. ਵਿਚ ਹਨ। ਹਸਪਤਾਲ ਦੇ ਬੁਲਾਰੇ ਅਸ਼ੋਕ ਕੁਮਾਰ ਨੇ ਕਿਹਾ, ‘ਮਹਾਨ ਦੌੜਾਕ ਮਿਲਖਾ ਸਿੰਘ ਦੀ ਹਾਲਤ ਵਿਚ ਲਗਾਤਾਰ ਸੁਧਾਰ ਦਿਖ ਰਿਹਾ ਹੈ, ਜਿਨ੍ਹਾਂ ਨੂੰ ਕੋਵਿਡ-19 ਦੇ ਇਲਾਜ ਲਈ 3 ਜੂਨ ਤੋਂ ਆਈ.ਸੀ.ਯੂ. ਵਿਚ ਦਾਖ਼ਲ ਕਰਾਇਆ ਗਿਆ ਸੀ।’ ਮਿਲਖਾ ਸਿੰਘ ਦੇ ਪਰਿਵਾਰ ਨੇ ਵੀ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦਾ ਬੀਮਾਰੀ ਨਾਲ ਡੱਟ ਕੇ ਸਾਹਮਣਾ ਕਰਨਾ ਜਾਰੀ ਹੈ, ਜੋ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਹਨ।