Sports
ਮਿਲਖਾ ਸਿੰਘ ਦੀ ਪਤਨੀ ਨੂੰ ਲਗਾਤਾਰ ਪੈ ਰਹੀ ਹੈ , ICU ਵਿੱਚ ਆਕਸੀਜਨ ਦੀ ਲੋੜ

ਪ੍ਰਸਿੱਧ ਦੌੜਾਕ ਅਤੇ ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਆਈ. ਸੀ. ਯੂ. ‘ਚ ਸ਼ਿਫਟ ਕੀਤਾ ਗਿਆ ਹੈ। ਨਿਰਮਲ ਕੌਰ ਦੀ ਮੈਡੀਕਲ ਆਕਸੀਜਨ ਦੀ ਲੋੜ ਲਗਾਤਾਰ ਵੱਧਦੀ ਜਾ ਰਹੀ ਹੈ। ਦਸਿਆ ਜਾ ਰਿਹਾ ਹੈ ਦਸਿਆ ਜਾ ਰਿਹਾ ਸੀ ਕਿ ਦੋਨੋ ਪਤੀ ਪਤਨੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਤੇ ਹਾਲ ਹੀ ਵਿੱਚ ਬੀਤੇ ਦਿਨੀਂ ਮਿਲਖਾ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਪਰ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਤਬੀਅਤ ਖਰਾਬ ਹੋਣ ਕਾਰਨ ਓਹਨਾ ਨੂੰ ICU ਵਿਚ ਲਗਾਤਾਰ ਆਕਸੀਜ਼ਨ ਦੇ ਲੋੜ ਪੈ ਰਹੀ ਹੈ। ਜਿਥੇ ਦੂਜੇ ਪਾਸੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।