Connect with us

Punjab

ਆਜ਼ਾਦੀ ਦਿਹਾੜੇ ‘ਤੇ ਮੋਹਾਲੀ ਵਾਸੀਆਂ ਲਈ ਮੰਤਰੀ ਅਮਨ ਅਰੋੜਾ ਨੇ ਕੀਤਾ ਅਹਿਮ ਐਲਾਨ, ਜਾਣੋ ਕੀ

Published

on

ਮੋਹਾਲੀ 15ਅਗਸਤ 2023: ਮੋਹਾਲੀ ਵਿਖੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਤਿਰੰਗਾ ਲਹਿਰਾਇਆ। ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਮੁਹਾਲੀ ਦੇ ਲੋਕਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਜਲਦੀ ਹੀ ਸਿਟੀ ਬੱਸ ਸ਼ਟਲ ਸੇਵਾ ਦਾ ਤੋਹਫ਼ਾ ਮਿਲੇਗਾ, ਜਿਸ ਦਾ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾ ਕੇ ਪੰਜਾਬ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।