News
ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ‘ਤੇ ਮੰਤਰੀ ਬੈਂਸ ਨੇ ਕੀਤਾ ਟਵੀਟ
ਲੱਦਾਖ ਦੀ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਪੁਲਿਸ ਨੇ ਸ਼ੁੱਕਰਵਾਰ ਦੁਪਹਿਰ ਨੂੰ ਉਨ੍ਹਾਂ ਦੇ ਪਿੰਡ ਉਲਿਆਕਟੋਪੋ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਰਾਜਸਥਾਨ ਦੀ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਭੇਜਿਆ ਗਿਆ। ਵਾਂਗਚੁਕ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜੋ ਬਿਨਾਂ ਜ਼ਮਾਨਤ ਦੇ ਲੰਬੇ ਸਮੇਂ ਲਈ ਨਜ਼ਰਬੰਦੀ ਦੀ ਆਗਿਆ ਦਿੰਦਾ ਹੈ।
ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਅਧੀਨ ਗ੍ਰਿਫ਼ਤਾਰ ਕਰਨ ਤੋਂ ਬਾਅਦ ਜੋਧਪੁਰ ਤਬਦੀਲ ਕਰ ਦਿੱਤਾ ਗਿਆ ਸੀ। ਵਾਂਗਚੁਕ ‘ਤੇ ਹਿੰਸਾ ਭੜਕਾਉਣ ਅਤੇ ਵਿਦੇਸ਼ੀ ਦਾਨ ਪ੍ਰਾਪਤ ਕਰਨ ਲਈ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ, ਜਿਸ ਕਾਰਨ ਉਨ੍ਹਾਂ ਦੇ ਸੰਗਠਨ ਦਾ FCRA ਲਾਇਸੈਂਸ ਰੱਦ ਕਰ ਦਿੱਤਾ ਗਿਆ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਲੇਹ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ, ਅਤੇ ਕਰਫ਼ਿਊ ਲਾਗੂ ਰਿਹਾ।
ਮੰਤਰੀ ਬੈਂਸ ਨੇ ਕੀਤਾ ਟਵੀਟ
ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ‘ਤੇ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ। ਟਵੀਟ ‘ਚ ਉਨ੍ਹਾਂ ਨੇ ਲਿਖਿਆ ਸੋਨਮ ਵਾਂਗਚੁੱਕ ਦੀ ਗ੍ਰਿਫ਼ਤਾਰੀ ਲੋਕਤੰਤਰ ‘ਤੇ ਸਿੱਧਾ ਹਮਲਾ ਹੈ ਅਤੇ ਕਾਨੂੰਨ ਦੀ ਧੱਜੀਆਂ ਉਡਾਉਣ ਦੇ ਬਰਾਬਰ ਹੈ।
ਉਹ ਲੱਦਾਖ ਦੇ ਹੱਕਾਂ ਦੀ ਆਵਾਜ਼ ਹਨ, ਕੋਈ ਅਪਰਾਧੀ ਨਹੀਂ। ਲੱਦਾਖ ਵਿੱਚ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੇ ਬੇਮਿਸਾਲ ਮਿਹਨਤ ਕੀਤੀ ਹੈ।
ਬਦਲਾਖੋਰੀ ਰਾਜਨੀਤੀ ਦਾ ਸ਼ਿਕਾਰ ਹੋਏ ਸੋਨਮ ਵਾਂਗਚੁੱਕ ਦੀ ਤੁਰੰਤ ਰਿਹਾਈ ਦੀ ਮੰਗ ਕਰਦਾ ਹਾਂ। ਵਿਰੋਧੀਆਂ ਦੀ ਅਵਾਜ਼ ਨੂੰ ਧੱਕੇਸ਼ਾਹੀ ਨਾਲ ਬੰਦ ਕਰਵਾਉਣਾ ਲੋਕਤੰਤਰ ਨੂੰ ਮਜ਼ਬੂਤ ਨਹੀਂ, ਸਗੋਂ ਕਮਜ਼ੋਰ ਕਰਦਾ ਹੈ।

