punjab
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਾਈਵੇਟ ਯੂਨੀਵਰਸਿਟੀ ਦਾ ਬਿੱਲ ਪੇਸ਼ ਕੀਤਾ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਾਈਵੇਟ ਯੂਨੀਵਰਸਿਟੀ ਦੇ ਬਿੱਲ ਪੇਸ਼ ਕਰਨ ਸਮੇਂ ਵਿਧਾਇਕ ਕੰਵਰ ਸੰਧੂ ਵੱਲੋਂ ਪ੍ਰਗਟਾਏ ਤੌਖਲਿਆਂ ਦੇ ਜਵਾਬ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਉੱਚ ਸਿੱਖਿਆ ਖੇਤਰ ਵਿੱਚ ਬਿਹਤਰ ਨਤੀਜਿਆਂ ਲਈ ਮਾਹਿਰਾਂ ਦੀ ਕਮੇਟੀ ਬਣਾ ਰਹੀ ਹੈ ਜਿਸ ਵਿੱਚ ਅਕਾਦਮਿਕ ਮਾਹਿਰ ਤੇ ਸਿੱਖਿਆ ਸਾਸ਼ਤਰੀ ਹੀ ਹੋਣਗੇ। ਇਹ ਕਮੇਟੀ ਸਿੱਖਿਆ ਸੁਧਾਰਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਆਪਣੇ ਸੁਝਾਅ ਦੇਵੇਗੀ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਮਨੁੱਖੀ ਸਰੋਤਾਂ ਦੀ ਸਹੀ ਵਰਤੋਂ ਦੀ ਦਿਸ਼ਾ ਵਿੱਚ ਕਦਮ ਚੁੱਕੇ ਜਾ ਰਹੇ ਹਨ।