Connect with us

Punjab

ਮੰਤਰੀ ਹਰਜੋਤ ਬੈਂਸ ਨੇ ਕੀਤਾ ਛੁੱਟੀਆਂ ਦਾ ਐਲਾਨ

Published

on

ਪੰਜਾਬ ਭਰ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਲਗਾਤਾਰ ਬਾਰਿਸ਼ ਹੋਣ ਕਾਰਨ ਪੰਜਾਬ ਦੇ ਕਈ ਸੂਬਿਆਂ ‘ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹ ਦੇ ਮੱਦੇਨਜਰ ਪੰਜਾਬ ਸਰਕਾਰ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡਿਆ ‘ਤੇ ਪੋਸਟ ਪਾ ਕੇ ਸਕੂਲ ਕਾਲਜ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ/ਕਾਲਜਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੌਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਤੁਰੰਤ ਪ੍ਰਭਾਵ ਨਾਲ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਮੰਤਰੀ ਹਰਜੋਤ ਬੈਂਸ ਨੇ ਕੀਤਾ ਟਵੀਟ

ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ। ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ।