Punjab
ਮੰਤਰੀ ਹਰਜੋਤ ਬੈਂਸ ਨੂੰ ਕੀਤਾ ਤਲਬ
ਜਾਣਕਾਰੀ ਦਿੰਦੇ ਹੋਏ ਦੱਸਿਆ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਇਕੱਤਰਤਾ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਇਤਰਾਜ਼ਯੋਗ ਗਤੀਵਿਧੀਆਂ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਬੈਂਸ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਸੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੱਲ 6 ਅਗਸਤ ਨੂੰ ਸਵੇਰੇ 9 ਵਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ। ਪਹਿਲਾਂ ਹਰਜੋਤ ਸਿੰਘ ਬੈਂਸ ਨੂੰ 1 ਅਗਸਤ ਨੂੰ ਤਲਬ ਕੀਤਾ ਸੀ, ਜੋ ਕਿ ਜਥੇਦਾਰ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਉਸ ਦਿਨ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਸੀ, ਹੁਣ ਜਥੇਦਾਰ ਗਿਆਨੀ ਕੁਲਦੀਪ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਸਵੇਰੇ 9 ਵਜੇ ਰੱਖੀ ਗਈ ਹੈ।
