Connect with us

Punjab

ਮੰਤਰੀ ਹਰਜੋਤ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

Published

on

6 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ। ਇਸ ਵਿਸ਼ੇਸ਼ ਇਕੱਤਰਤਾ ‘ਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ। ਦੋਹਾਂ ਨੂੰ ਈ-ਮੇਲ ਰਾਹੀਂ ਪੇਸ਼ ਹੋਣ ਲਈ ਸੂਚਿਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਹ ਇਕੱਤਰਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਵੱਖ-ਵੱਖ ਪੰਥਕ ਅਤੇ ਧਾਰਮਿਕ ਮਾਮਲਿਆਂ ‘ਤੇ ਗੰਭੀਰ ਚਰਚਾ ਹੋਣ ਦੀ ਸੰਭਾਵਨਾ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਇਹ ਤਲਬੀ ਸੰਬੰਧਤ ਮਾਮਲੇ ਵਿੱਚ ਸਪਸ਼ਟੀਕਰਨ ਲੈਣ ਦੀ ਨਜ਼ਰ ਤੋਂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 6 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਆਪਣੇ ਕਰੀਬੀ ਰਿਸ਼ਤੇਦਾਰ ਦੇ ਅਨੰਦ ਕਾਰਜ ਲਈ 12 ਅਗਸਤ ਤੱਕ ਵਿਦੇਸ਼ ਗਏ ਹਨ, ਇਸ ਲਈ ਉਨ੍ਹਾਂ ਨੂੰ ਬਾਅਦ ਵਿਚ ਪੇਸ਼ ਹੋਣ ਲਈ ਸੱਦਿਆ ਜਾਵੇਗਾ।