Punjab
CM ਮਾਨ ਦੀ ਸਿਹਤ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਮੰਤਰੀ ਹਰਪਾਲ ਚੀਮਾ ਤੇ ਮੰਤਰੀ ਅਮਨ ਅਰੋੜਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਹਾਲ ਜਾਣਨ ਲਈ ਪਹੁਚੇ। ਉਨ੍ਹਾਂ ਨੇ CM ਮਾਨ ਨਾਲ ਮਿਲ ਕੇ ਉਨ੍ਹਾਂ ਦੀ ਸਿਹਤ ਬਾਰੇ ਹਾਲ ਜਾਣਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਕੱਲ੍ਹ ਸ਼ਾਮ ਨੂੰ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਸੀ। ਦੋ ਦਿਨਾਂ ਤੋਂ ਮੁੱਖ ਮੰਤਰੀ ਬਿਮਾਰ ਚੱਲੇ ਆ ਰਹੇ ਸਨ ਅਤੇ ਉਨ੍ਹਾਂ ਦੀ ਰਿਹਾਇਸ਼ ’ਤੇ ਹੀ ਡਾਕਟਰਾਂ ਦੀ ਟੀਮ ਇਲਾਜ ਕਰ ਰਹੀ ਸੀ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ ਤੇ ਡਾਕਟਰਾਂ ਦੀ ਸਲਾਹ ’ਤੇ ਮੁੱਖ ਮੰਤਰੀ ਨੂੰ ਫ਼ੌਰੀ ਫੋਰਟਿਸ ਹਸਪਤਾਲ ਲਿਜਾਇਆ ਗਿਆ।
