Punjab
ਮੰਤਰੀ ਲਾਲ ਚੰਦ ਕਟਾਰੂਚੱਕ ਸ਼ਹੀਦੀ ਜੋੜ ਮੇਲਾ ‘ਚ ਹੋਏ ਨਤਮਸਤਕ

22 ਦਸੰਬਰ 2023 : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲੱਗਣ ਵਾਲੇ ਸਰਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੌਰਾਨ ਨਤਮਸਤਕ ਹੋਏ ।
ਉਨ੍ਹਾਂ ਕਿਹਾ ਕਿ 07 ਤੇ 09 ਸਾਲ ਦੀ ਛੋਟੀ ਉਮਰ ਵਿੱਚ ਦਿੱਤੀ ਵੱਡੀ ਕੁਰਬਾਨੀ ਦੀ ਮਿਸਾਲ ਦੁਨੀਆਂ ਦੇ ਕਿਸੇ ਵੀ ਧਰਮ ਵਿੱਚ ਨਹੀਂ ਮਿਲਦੀ ।ਓਥੇ ਹੀ ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਜੁਲਮ ਖਿਲਾਫ ਦਿੱਤੀ ਬੇਮਿਸਾਲ ਸ਼ਹਾਦਤ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਕੁਰੀਤੀਆਂ ਦਾ ਖਾਤਮੇਂ ਅਤੇ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ।