Punjab
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ਵਿਖੇ ਨਿੱਘਾ ਸਵਾਗਤ ਕੀਤਾ।

ਪੰਜਾਬ ਸਰਕਾਰ ਵੱਲੋਂ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ਵਿਖੇ ਨਿੱਘਾ ਸਵਾਗਤ ਕੀਤਾ।
ਇਸ ਉਪਰੰਤ ਰਾਸ਼ਟਰਪਤੀ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਜਲੰਧਰ ਡਵੀਜ਼ਨ ਗੁਰਪ੍ਰੀਤ ਕੌਰ ਸਪਰਾ, ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ, ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਐਸ.ਐਸ.ਪੀ. ਪਠਾਨਕੋਟ ਅਰੁਣ ਸੈਣੀ ਮੌਜੂਦ ਸਨ।