Punjab
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਐਕਸ਼ਨ ‘ਚ ਹਨ।

ਦਿੜ੍ਹਬਾ : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀ ਐਕਸ਼ਨ ‘ਚ ਹਨ। ਅੱਜ ਸਵੇਰੇ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਤਹਿਸੀਲ ਦਫ਼ਤਰ ਦਾ ਦੌਰਾ ਕੀਤਾ ਅਤੇ ਸੁਵਿਧਾ ਕੇਂਦਰ ਦੀ ਜਾਂਚ ਕੀਤੀ।
ਚੈਕਿੰਗ ਦੌਰਾਨ ਨਾਇਬ ਤਹਿਸੀਲਦਾਰ ਗੈਰ ਹਾਜ਼ਰ ਪਾਇਆ ਗਿਆ, ਜਿਸ ਦੇ ਮੱਦੇਨਜ਼ਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਉੱਥੇ ਮੌਜੂਦ ਲੋਕਾਂ ਨੂੰ ਪੁੱਛਿਆ ਕਿ ਕੀ ਤੁਹਾਨੂੰ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਲਈ ਆਉਣ ਵਿੱਚ ਕੋਈ ਦਿੱਕਤ ਆ ਰਹੀ ਹੈ।
ਸੁਵਿਧਾ ਕੇਂਦਰ ‘ਚ ਜਾ ਕੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਤੁਹਾਨੂੰ ਸੁਵਿਧਾ ‘ਚ ਕੰਮ ਕਰਵਾਉਣ ‘ਚ ਕੋਈ ਦਿੱਕਤ ਨਹੀਂ ਆ ਰਹੀ, ਜਿਸ ‘ਤੇ ਲੋਕਾਂ ਨੇ ਜਵਾਬ ਦਿੱਤਾ ਕਿ ਸਾਰਾ ਕੰਮ ਠੀਕ ਚੱਲ ਰਿਹਾ ਹੈ।