Amritsar
ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਮੀਰੀ ਪੀਰੀ ਦਿਵਸ

- ਹਰ ਸ਼ਹਿਰ ਵਿੱਚ ਖੁਲਨਾ ਚਾਹੀਦਾ ਹੈ ਗੁਰੂ ਨਾਨਕ ਸਾਹਿਬ ਦਾ ਮੋਦੀ ਖਾਨਾ – ਜੱਥੇਦਾਰ ਅਕਾਲ ਤਖ਼ਤ
- ਰਾਮਸਰ ਵਲੋਂ ਹੋਏ ਗੁਰੂ ਗਰੰਥ ਸਾਹਿਬ ਗਾਇਬ ਉੱਤੇ ਜੱਥੇਦਾਰ ਨੇ ਵੀ ਦਿਤੀ ਆਪਣੀ ਪ੍ਰਤੀਕਿਰਆ
- ਸਿੱਖ ਨੌਜਵਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਣ ਬੂੱਝ ਕੇ ਖਾਲੀਸਤਾਨ ਦੇ ਨਾਲ ਜੋੜ ਕੇ ਬਦਨਾਮ
ਅੰਮ੍ਰਿਤਸਰ , 30 ਜੂਨ (ਗੁਰਪ੍ਰੀਤ ਸਿੰਘ): ਇਥੇ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਵਸ ਦੇ ਇਤਿਹਾਸ ਅਤੇ ਅੰਮ੍ਰਿਤਧਾਰੀ ਹੋਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਤੱਕ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।