Uncategorized
ਮਿਸ ਪੂਜਾ ਨੇ ਫੈਨਜ਼ ਨੂੰ ਦਿੱਤਾ ਸਪੈਸ਼ਲ SURPRISE , ਕਰ ਦਿੱਤਾ ਨਵੇਂ ਗਾਣੇ ਦਾ ਐਲਾਨ

10ਸਤੰਬਰ 2023: ਮਿਸ ਪੂਜਾ ਆਪਣੇ ਸਮੇਂ ‘ਚ ਇੰਡਸਟਰੀ ਦੀ ਟੌਪ ਗਾਇਕਾ ਰਹੀ ਹੈ। ਉਸ ਨੇ ਤਕਰੀਬਨ ਇੱਕ ਦਹਾਕੇ ਤੱਕ ਇੰਡਸਟਰੀ ‘ਤੇ ਰਾਜ ਕੀਤਾ ਅਤੇ ਆਪਣੇ ਕਰੀਅਰ ਦੇ ਸਿਖਰ ‘ਤੇ ਵਿਆਹ ਕਰਵਾ ਕੇ ਕੈਨੇਡਾ ਸੈਟਲ ਹੋਈ ਸੀ। ਇਸ ਦਰਮਿਆਨ ਮਿਸ ਪੂਜਾ ਨੇ ਮਿਊਜ਼ਿਕ ਇੰਡਸਟਰੀ ਤੋਂ ਦੂਰੀ ਬਣਾ ਲਈ ਸੀ। ਪਰ ਹੁਣ ਗਾਇਕਾ ਫਿਰ ਤੋਂ ਇੰਡਸਟਰੀ ‘ਚ ਐਕਟਿਵ ਹੈ।
ਹਾਲ ਹੀ ‘ਚ ਮਿਸ ਪੂਜਾ ਨੇ ਆਪਣੇ ਫੈਨਜ਼ ਨੂੰ ਸਪੈਸ਼ਲ ਸਰਪ੍ਰਾਈਜ਼ ਦਿੱਤਾ ਹੈ। ਉਸ ਨੇ ਆਪਣੇ ਨਵੇਂ ਗਾਣੇ ‘ਫਾਲੋ ਕਰਦਾ’ ਦਾ ਐਲਾਨ ਕਰ ਦਿੱਤਾ ਹੈ। ਮਿਸ ਪੂਜਾ ਨੇ ਗਾਣੇ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, ‘ਫਾਲੋ ਕਰਦਾ 17 ਸਤੰਬਰ ਨੂੰ ਰਿਲੀਜ਼ ਹੋ ਰਿਹਾ ਹੈ।’ ਦੇਖੋ ਗਾਇਕਾ ਦੀ ਪੋਸਟ:
ਦੱਸ ਦਈਏ ਕਿ ਮਿਸ ਪੂਜਾ ਦੀ ਇਸ ਪੋਸਟ ‘ਤੇ ਫੈਨਜ਼ ਜੰਮ ਕੇ ਪਿਆਰ ਦੀ ਬਰਸਾਤ ਕਰ ਰਹੇ ਹਨ। ਇਸ ਦੇ ਨਾਲ ਨਾਲ ਫੈਨਜ਼ ਨੂੰ ਗਾਇਕਾ ਦਾ ਸਟਾਇਲ ਵੀ ਬੇਹੱਦ ਪਸੰਦ ਆ ਰਿਹਾ ਹੈ। ਗੀਤ ਦੇ ਪੋਸਟਰ ‘ਚ ਮਿਸ ਪੂਜਾ ਫੁਲਕਾਰੀ ਸੂਟ ‘ਚ ਨਜ਼ਰ ਆ ਰਹੀ ਹੈ। ਉਸ ਦੀ ਰਵਾਇਤੀ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਵਿੱਚੋਂ ਇੱਕ ਰਹੀ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗਾਣੇ ਦਿੱਤੇ ਹਨ। ਇਸ ਤੋਂ ਇਲਾਵਾ ਉਹ ਵਿਦੇਸ਼ਾਂ ਵਿੱਚ ਕਈ ਸਟੇਜ ਸ਼ੋਅ ਕਰਦੇ ਹੋਏ ਵੀ ਦਿਖਾਈ ਦਿੰਦੀ ਹੈ। ਜਿਸਦੇ ਵੀਡੀਓ ਅਕਸਰ ਗਾਇਕਾ ਵੱਲ਼ੋਂ ਪ੍ਰਸ਼ੰਸਕਾਂ ਨਾਲ ਸਾਂਝੇ ਕੀਤੇ ਜਾਂਦੇ ਹਨ। ਦੱਸ ਦੇਈਏ ਕਿ ਆਖਰੀ ਵਾਰ ਮਿਸ ਪੂਜਾ ਵੱਲ਼ੋਂ ਆਪਣਾ ਗੀਤ ਢੋਲ ਵੱਜਦਾ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ।