Connect with us

Punjab

ਭ੍ਰਿਸ਼ਟਾਚਾਰ ਮਾਮਲੇ ‘ਚ ਫਸੇ ਵਿਧਾਇਕ ਅਮਿਤ ਰਤਨ ਨੂੰ ਨਹੀਂ ਮਿਲੀ ਕੋਈ ਰਾਹਤ

Published

on

ਸਰਪੰਚ ਤੋਂ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਨੂੰ ਮੰਗਲਵਾਰ ਨੂੰ ਵੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲ ਸਕੀ। ਰੈਗੂਲਰ ਜ਼ਮਾਨਤ ‘ਤੇ ਸੰਖੇਪ ਸੁਣਵਾਈ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਮਿਤ ਰਤਨ ਨੂੰ ਕੋਈ ਰਾਹਤ ਨਾ ਦਿੰਦੇ ਹੋਏ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ ਹੈ।

ਅਮਿਤ ਰਤਨ ਨੂੰ ਪੰਜਾਬ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ। ਵਿਧਾਇਕ ‘ਤੇ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਸੀ। ਮਹਿਲਾ ਸਰਪੰਚ ਦੇ ਪਤੀ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਉਸ ਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਅਮਿਤ ਰਤਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। 11 ਅਪਰੈਲ ਨੂੰ ਬਠਿੰਡਾ ਅਦਾਲਤ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਅਮਿਤ ਰਤਨ ਨੇ ਆਪਣੀ ਜ਼ਮਾਨਤ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ।