Connect with us

Punjab

MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਅਸਲ ਸੱਚਾਈ

Published

on

ਇਨੀ ਦਿਨੀ ਪੰਜਾਬ ‘ਚ ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਵਾਇਰਲ ਵੀਡੀਓ ਵਿੱਚ ਉਹ ਇੱਕ ਸਮਾਗਮ ਦੌਰਾਨ ਇੱਕ ਬਜ਼ੁਰਗ ਵਿਅਕਤੀ ਨੂੰ ਲੱਤ ਮਾਰਦੇ ਅਤੇ ਸਟੇਜ ਤੋਂ ਧੱਕਾ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

ਵਿਵਾਦ ਤੋਂ ਬਾਅਦ ਹੁਣ ਇਸ ਵਾਇਰਲ ਵੀਡੀਓ ਨੂੰ ਲੈ ਕੇ ਵਿਧਾਇਕ ਦੇਵ ਮਾਨ ਨੇ ਖੁਦ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵੀਡੀਓ ਨੂੰ ਤੋੜ ਮਰੋੜ ਕੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੇ ਅਨੁਸਾਰ, ਬਜ਼ੁਰਗ ਨੇ ਬਹੁਤ ਸ਼ਰਾਬ ਪੀਤੀ ਹੋਈ ਸੀ ਅਤੇ ਉਹ ਕਈ ਵਾਰ ਸਟੇਜ ‘ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ । ਬਜ਼ੁਰਗ ਨੂੰ ਕਈ ਵਾਰ ਨਿਮਰਤਾ ਨਾਲ ਸਟੇਜ ਛੱਡਣ ਲਈ ਕਿਹਾ ਗਿਆ ਸੀ, ਪਰ ਉਸਨੇ ਇਨਕਾਰ ਕਰ ਦਿੱਤਾ। ਵਿਧਾਇਕ ਨੇ ਇਹ ਵੀ ਕਿਹਾ ਕਿ ਮੇਰਾ ਇਰਾਦਾ ਕਿਸੇ ਵੀ ਬਜ਼ੁਰਗ ਵਿਅਕਤੀ ਦਾ ਨਿਰਾਦਰ ਕਰਨਾ ਨਹੀਂ ਸੀ । ਮੈਂ ਬਜ਼ੁਰਗਾਂ ਦਾ ਬਹੁਤ ਸਤਿਕਾਰ ਕਰਦਾ ਹਾਂ ਜੇ ਕਿਸੇ ਨੂੰ ਲੱਗਦਾ ਕਿ ਮੈਂ ਬਜ਼ੁਰਗ ਨੂੰ ਲੱਤ ਮਾਰੀ ਤਾਂ ਮੈਂ ਮੁਆਫ਼ੀ ਮੰਗਦਾ ਹਾਂ।

ਜ਼ਿਕਰਯੋਗ ਹੈ ਕਿ ਇਹ ਘਟਨਾ 8 ਮਾਰਚ ਨੂੰ ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਵਾਪਰੀ ਸੀ। ਜਿੱਥੇ ਪ੍ਰਸਿੱਧ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 38ਵੀਂ ਬਰਸੀ ‘ਤੇ ਇੱਕ ਸ਼ਰਧਾਂਜਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਿਧਾਇਕ ਦੇਵ ਮਾਨ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਪਹੁੰਚੇ ਹੋਏ ਸਨ।