Punjab
ਵਿਧਾਇਕ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਸੰਭਾਲਿਆਅਹੁਦਾ

ਚੰਡੀਗੜ੍ਹ : ਵਿਧਾਇਕ ਪ੍ਰਗਟ ਸਿੰਘ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਾ ਅਹੁਦਾ ਸੰਭਾਲ ਲਿਆ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਗਟ ਸਿੰਘ ਨੂੰ ਨਿਯੁਕਤੀ ਪੱਤਰ ਜਾਰੀ ਕੀਤਾ ਸੀ। ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ.ਸੀ. ਵੇਣੂ ਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਪ੍ਰਵਾਨਗੀ ਨਾਲ, ਪ੍ਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।