Punjab
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਗਰ ਕੌਂਸਲ ਬੱਸੀ ਪਠਾਣਾਂ ਦੀ ਅਚਨਚੇਤ ਕੀਤੀ ਚੈਕਿੰਗ

6 ਜਨਵਰੀ 2024: ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋ ਨਗਰ ਕੌਂਸਲ ਬੱਸੀ ਪਠਾਣਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੈਰ ਹਾਜ਼ਰ ਪਾਏ ਗਏ, ਜਿਸ ਤੇ ਵਿਧਾਇਕ ਵੱਲੋਂ ਉੱਚ ਅਧਿਕਾਰੀਆਂ ਨੂੰ ਈ.ਓ ਖਿਲਾਫ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਉਹਨਾਂ ਨੂੰ ਹਲਕੇ ਦੇ ਲੋਕਾਂ ਤੋਂ ਸ਼ਿਕਾਇਤ ਮਿਲ ਰਹੀ ਸੀ ਕਿ ਨਗਰ ਕੌਂਸਲ ਬੱਸੀ ਪਠਾਣਾਂ ਦੇ ਵਿੱਚ ਈ.ਓ ਦਫਤਰ ਮਿਲਦੇ ਨਹੀਂ ਹਨ। ਜਿਸ ਕਰਕੇ ਉਹਨਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਅੱਜ ਉਹਨਾਂ ਦੇ ਵੱਲੋਂ ਨਗਰ ਕੌਂਸਲ ਬੱਸੀ ਪਠਾਣਾਂ ਦੀ ਨਗਰ ਕੌਂਸਲ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੇ ਵਿੱਚ ਈਓ ਹਾਜ਼ਰ ਨਹੀਂ ਪਾਏ ਗਏ। ਜਿਸ ਦੇ ਸਬੰਧੀ ਉਹਨਾਂ ਨੇ ਲਿਖਤੀ ਤੌਰ ਤੇ ਵੀ ਵਿਭਾਗ ਨੂੰ ਭੇਜਿਆ ਹੈ।