Punjab
ਪੰਜਾਬ ਦੇ ਵਿਧਾਇਕ ਅੱਜ ਪਰਿਵਾਰਕ ਮੈਂਬਰਾਂ ਨਾਲ ਜਾਣਗੇ ਗੁਰਦੁਆਰਾ ਕਰਤਾਰਪੁਰ ਸਾਹਿਬ

ਚੰਡੀਗੜ੍ਹ 20 ਨਵੰਬਰ 2023 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪੰਜਾਬ ਦੇ ਕਰੀਬ 2 ਦਰਜਨ ਵਿਧਾਇਕ ਸੋਮਵਾਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਇਸ ਜੱਥੇ ਵਿੱਚ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੇਂਦਰ ਸਰਕਾਰ ਤੋਂ ਭਾਰਤ-ਪਾਕਿਸਤਾਨ ਵਿਚਾਲੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਮਿਲ ਚੁੱਕੀ ਹੈ।
ਸੂਤਰਾਂ ਅਨੁਸਾਰ ਜਿਹੜੇ ਵਿਧਾਇਕ ਇੱਕ ਗਰੁੱਪ ਵਜੋਂ ਜਾ ਰਹੇ ਹਨ, ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਹੀ ਨਹੀਂ ਸਗੋਂ ਕਾਂਗਰਸ ਪਾਰਟੀ ਨਾਲ ਜੁੜੇ ਵਿਧਾਇਕ ਵੀ ਸ਼ਾਮਲ ਹਨ। ਪੰਜਾਬ ਵਿਧਾਨ ਸਭਾ ਵਿੱਚ ਤਾਇਨਾਤ ਸਟਾਫ਼ ਮੈਂਬਰ ਵੀ ਵਿਧਾਇਕਾਂ ਦੇ ਨਾਲ ਜਾਣਗੇ। ਵਿਧਾਇਕਾਂ ਨੂੰ ਸੋਮਵਾਰ ਨੂੰ ਸਿੱਧਾ ਡੇਰਾ ਬਾਬਾ ਨਾਨਕ ਪਹੁੰਚਣ ਲਈ ਕਿਹਾ ਗਿਆ ਹੈ ਤਾਂ ਜੋ ਉਹ ਸਮੂਹਿਕ ਰੂਪ ਵਿੱਚ ਗਲਿਆਰੇ ਰਾਹੀਂ ਗੁਰਦੁਆਰਾ ਸਾਹਿਬ ਲਈ ਰਵਾਨਾ ਹੋ ਸਕਣ।