Punjab
BREAKING: ਜੇਲ ‘ਚ ਬੰਦ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ ਕੋਲੋਂ ਬਰਾਮਦ ਹੋਇਆ ਮੋਬਾਈਲ ਫੋਨ..

25ਸਤੰਬਰ 2023: ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜੇਲ ‘ਚ ਬੰਦ ਗੈਂਗਸਟਰ ਅਰਸ਼ਦ ਖਾਨ ਕੋਲੋਂ ਇਕ ਟੱਚ ਸਕਰੀਨ ਮੋਬਾਇਲ ਫੋਨ ਬਰਾਮਦ ਹੋਇਆ ਹੈ। ਬੈਰਕ ਦੀ ਚੈਕਿੰਗ ਦੌਰਾਨ ਗੈਂਗਸਟਰ ਅਰਸ਼ਦ ਖਾਨ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ। ਜ਼ਿਕਰਯੋਗ ਹੈ ਕਿ ਗੈਂਗਸਟਰ ਅਰਸ਼ਦ ਖਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਹੈ ਅਤੇ ਗੋਇੰਦਵਾਲ ਜੇਲ੍ਹ ਵਿੱਚ ਹੋਈ ਗੈਂਗ ਵਾਰ ਵਿੱਚ ਵੀ ਉਸਦਾ ਨਾਮ ਹੈ। ਇਹ ਅਰਸ਼ਦ ਖਾਨ ਹੀ ਸੀ ਜਿਸ ਨੇ ਮੂਸੇਵਾਲਾ ਕਤਲ ਕਾਂਡ ਦੇ ਸ਼ਾਰਪ ਸ਼ੂਟਰਾਂ ਨੂੰ ਬੋਲੇਰੋਜ਼ ਮੁਹੱਈਆ ਕਰਵਾਈਆਂ ਸਨ।
ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਮੁਲਜ਼ਮਾਂ ਵਿਚਾਲੇ ਖੂਨੀ ਝੜਪ ਹੋ ਗਈ ਸੀ। ਇਸ ਦੌਰਾਨ ਗੈਂਗਸਟਰ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਦੀ ਮੌਤ ਹੋ ਗਈ। ਤੀਜਾ ਗੈਂਗਸਟਰ ਕੇਸ਼ਵ ਤੇ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਸਖ਼ਤ ਸੁਰੱਖਿਆ ਕਾਰਨ ਜੇਲ੍ਹਾਂ ਵਿੱਚ ਹਰ ਰੋਜ਼ ਮੋਬਾਈਲ ਫ਼ੋਨ ਮਿਲ ਰਹੇ ਹਨ ਅਤੇ ਇਸੇ ਦੌਰਾਨ ਦੋ ਵੱਡੇ ਕੇਸਾਂ ਵਿੱਚ ਨਾਮਜ਼ਦ ਗੈਂਗਸਟਰ ਅਰਸ਼ਦ ਖ਼ਾਨ ਕੋਲੋਂ ਮੋਬਾਈਲ ਫ਼ੋਨ ਮਿਲਣਾ ਕਈ ਸਵਾਲ ਖੜ੍ਹੇ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।