Connect with us

National

ਮੋਦੀ ਮੰਤਰੀ ਮੰਡਲ ਨੇ ਰਾਸ਼ਟਰੀ ਖਾਣ ਵਾਲੇ ਤੇਲ-ਪਾਮ ਯੋਜਨਾ ਨੂੰ ਦਿੱਤੀ ਪ੍ਰਵਾਨਗੀ

Published

on

tomar1

ਨਵੀਂ ਦਿੱਲੀ : ਆਮ ਆਦਮੀ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਪਾਮ ਆਇਲ ਮਿਸ਼ਨ (Palm Oil Mission) ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਦੇਸ਼ ਵਿੱਚ ਖਾਣ ਵਾਲੇ ਤੇਲ (Edible oil) ਦੀ ਉਪਲਬਧਤਾ ਵਧਾਉਣ ਲਈ 11,040 ਕਰੋੜ ਰੁਪਏ ਦੇ ਰਾਸ਼ਟਰੀ ਖਾਣਯੋਗ ਤੇਲ ਮਿਸ਼ਨ (National Edible Oil Mission-Oil Palm- NMEO-OP) ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਕੈਬਨਿਟ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਰਾਸ਼ਟਰੀ ਮਿਸ਼ਨ ਦੇ ਤਹਿਤ ਪਾਮ ਤੇਲ ਉਤਪਾਦਕਾਂ ਲਈ ਜ਼ਰੂਰੀ ਵਸਤਾਂ ਦੀ ਸਹਾਇਤਾ ਦੁੱਗਣੀ ਕਰਕੇ 29,000 ਰੁਪਏ ਪ੍ਰਤੀ ਹੈਕਟੇਅਰ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਤੇਲ ਪਾਮ ਦੀ ਕਾਸ਼ਤ ਲਈ ਪਲਾਂਟ ਲਗਾਉਣ ਲਈ ਲੋੜੀਂਦੀ ਸਮਗਰੀ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ 15 ਹੈਕਟੇਅਰ ਲਈ 100 ਲੱਖ ਰੁਪਏ ਤੱਕ ਦੀ ਸਹਾਇਤਾ ਪ੍ਰਦਾਨ ਕਰੇਗੀ। ਤੋਮਰ ਨੇ ਕਿਹਾ ਕਿ ਉਤਪਾਦਕ ਕਿਸਾਨਾਂ ਨੂੰ ਕੀਮਤ ਦਾ ਭਰੋਸਾ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਆਪਣੇ ਸੰਬੋਧਨ ਦੌਰਾਨ ਇਸ ਨਵੀਂ ਕੇਂਦਰੀ ਯੋਜਨਾ ਦਾ ਐਲਾਨ ਕੀਤਾ ਸੀ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕੈਬਨਿਟ ਨੇ ਉੱਤਰ ਪੂਰਬੀ ਖੇਤਰ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ NMEO-OP ਨੂੰ ਪ੍ਰਵਾਨਗੀ ਦੇ ਦਿੱਤੀ ਹੈ।