Delhi
ਸੰਸਦ ਦੇ ਮਾਨਸੂਨ ਸੈਸ਼ਨ ‘ਚ UCC ਬਿੱਲ ਲਿਆਉਣ ਦੀ ਤਿਆਰੀ ‘ਚ ਮੋਦੀ ਸਰਕਾਰ!

DELHI 30 JUNE 2023 : 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਨੂੰ ਲੈ ਕੇ ਵੱਡੀ ਬਾਜ਼ੀ ਮਾਰਨ ਜਾ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਇਸ ਮਾਨਸੂਨ ਸੈਸ਼ਨ ‘ਚ ਸੰਸਦ ‘ਚ ਯੂਨੀਫਾਰਮ ਸਿਵਲ ਕੋਡ ਬਿੱਲ ਪੇਸ਼ ਕਰ ਸਕਦੀ ਹੈ। ਯੂਨੀਫਾਰਮ ਸਿਵਲ ਕੋਡ ਕਾਨੂੰਨ ਬਾਰੇ ਬਿੱਲ ਸੰਸਦੀ ਕਮੇਟੀ ਨੂੰ ਵੀ ਭੇਜਿਆ ਜਾ ਸਕਦਾ ਹੈ।
ਯੂਨੀਫਾਰਮ ਸਿਵਲ ਕੋਡ ਬਾਰੇ ਸੰਸਦ ਮੈਂਬਰਾਂ ਦੀ ਰਾਏ ਜਾਣਨ ਲਈ 3 ਜੁਲਾਈ ਨੂੰ ਸੰਸਦੀ ਸਥਾਈ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਨੇ ਇਸ ਮੁੱਦੇ ‘ਤੇ ਲਾਅ ਕਮਿਸ਼ਨ, ਕਾਨੂੰਨੀ ਮਾਮਲਿਆਂ ਦੇ ਵਿਭਾਗ ਅਤੇ ਵਿਧਾਨਕ ਵਿਭਾਗ ਦੇ ਨੁਮਾਇੰਦਿਆਂ ਨੂੰ ਬੁਲਾਇਆ ਹੈ। 14 ਜੂਨ ਨੂੰ ਇਨ੍ਹਾਂ ਤਿੰਨਾਂ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਕਾਨੂੰਨ ਕਮਿਸ਼ਨ ਵੱਲੋਂ ਯੂਨੀਫਾਰਮ ਸਿਵਲ ਕੋਡ ‘ਤੇ ਆਮ ਲੋਕਾਂ ਤੋਂ ਸੁਝਾਅ ਮੰਗਣ ਲਈ ਬੁਲਾਇਆ ਗਿਆ ਹੈ।
ਯੂਨੀਫਾਰਮ ਸਿਵਲ ਕੋਡ ਕੀ ਹੈ
ਯੂਨੀਫਾਰਮ ਸਿਵਲ ਕੋਡ ਵਿੱਚ ਸਾਰੇ ਧਰਮਾਂ ਲਈ ਇੱਕ ਕਾਨੂੰਨ ਹੋਵੇਗਾ। ਹਰ ਧਰਮ ਦਾ ਆਪਣਾ ਪਰਸਨਲ ਲਾਅ ਹੁੰਦਾ ਹੈ, ਜਿਸ ਦੇ ਵਿਆਹ, ਤਲਾਕ ਅਤੇ ਜਾਇਦਾਦ ਲਈ ਆਪਣੇ ਕਾਨੂੰਨ ਹੁੰਦੇ ਹਨ। ਯੂ.ਸੀ.ਸੀ. ਦੇ ਲਾਗੂ ਹੋਣ ਨਾਲ, ਸਾਰੇ ਧਰਮਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਕੇਸਾਂ ਨੂੰ ਸਿਵਲ ਨਿਯਮਾਂ ਅਨੁਸਾਰ ਹੀ ਨਿਪਟਾਇਆ ਜਾਵੇਗਾ।