National
ਐਂਕਸ਼ਨ ਲਈ ਤਿਆਰ MODI ਸਰਕਾਰ !

NARENDRA MODI : ਪਹਿਲਗਾਮ ਹਮਲੇ ਮਗਰੋਂ ਐਂਕਸ਼ਨ ਲਈ ਮੋਦੀ ਸਰਕਾਰ ਤਿਆਰ ਹੋ ਗਈ ਹੈ। ਪਹਿਲਗਾਮ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠਬੁਧਵਾਰ ਨੂੰ ਚਾਰ ਮੀਟਿੰਗਾਂ ਹੋਵੇਗੀ ਜਿਸ ਵਿਚ PM ਮੋਦੀ ਵੱਡੇ ਐਲਾਨ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੈਬਨਿਟ ਦੀ ਸਭ ਤੋਂ ਮਹੱਤਵਪੂਰਨ ਕਮੇਟੀ, ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCPA) ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਇਸ ਕਮੇਟੀ ਨੂੰ ਅਕਸਰ “ਸੁਪਰ ਕੈਬਨਿਟ” ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਅੱਜ ਯਾਨੀ ਬੁੱਧਵਾਰ ਨੂੰ ਇੱਕ ਵਾਰ ਫਿਰ ਸੀਸੀਐਸ ਮੀਟਿੰਗ ਕਰਨਗੇ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਦੀ ਹਾਲ ਹੀ ਵਿੱਚ ਹੋਈ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਸੁਰੱਖਿਆ ਸਥਿਤੀ ਬਾਰੇ ਲਗਾਤਾਰ ਉੱਚ ਪੱਧਰੀ ਮੀਟਿੰਗਾਂ ਹੋ ਰਹੀਆਂ ਹਨ।
ਇਸ ਤੋਂ ਪਹਿਲਾਂ, ਕੈਬਨਿਟ ਸੁਰੱਖਿਆ ਕਮੇਟੀ (ਸੀਸੀਐਸ) ਦੀ ਇੱਕ ਮੀਟਿੰਗ ਹੋਈ ਸੀ ਅਤੇ ਅਗਲੀ ਮੀਟਿੰਗ ਬੁੱਧਵਾਰ ਨੂੰ ਪ੍ਰਸਤਾਵਿਤ ਹੈ। ਉਸ ਮੀਟਿੰਗ ਤੋਂ ਬਾਅਦ, ਸਰਕਾਰ ਨੇ ਪਾਕਿਸਤਾਨ ਵਿਰੁੱਧ ਕਈ ਗੈਰ-ਫੌਜੀ ਉਪਾਵਾਂ ਦਾ ਐਲਾਨ ਕੀਤਾ ਸੀ, ਜਿਸ ਵਿੱਚ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ, ਅਟਾਰੀ ਸਰਹੱਦ ਬੰਦ ਕਰਨਾ ਅਤੇ ਵੀਜ਼ਾ ਰੱਦ ਕਰਨਾ ਸ਼ਾਮਲ ਸੀ।