Connect with us

Jalandhar

ਜਲੰਧਰ ‘ਚ ਮੋਦੀ ਹਟਾਓ, ਦੇਸ਼ ਬਚਾਓ ਦੇ ਪੋਸਟਰ ਲੱਗਣੇ ਹੋਏ ਸ਼ੁਰੂ, ਭਾਰਤ ਦਾ ਸੰਵਿਧਾਨ ਪ੍ਰਗਟਾਵੇ ਦੀ ਆਜ਼ਾਦੀ ਦੀ ਗਰੰਟੀ ਦਿੰਦਾ:ਹਰਭਜਨ ਸਿੰਘ ETO

Published

on

ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਮੋਦੀ ਹਟਾਓ ਦੇਸ਼ ਬਚਾਓ ਦੇ ਪੋਸਟਰ ਲਗਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਅਜਿਹੇ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਿੱਲੀ ਦੀ ਤਰਜ਼ ‘ਤੇ ਜਲੰਧਰ ‘ਚ ਵੀ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਖਿਲਾਫ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵੀ ਸਨ।

ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਤਰ੍ਹਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੀ ਗਰੰਟੀ ਦਿੰਦਾ ਹੈ ਪਰ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਹੜਾ ਵੀ ਸਰਕਾਰ ਵਿਰੁੱਧ ਮੂੰਹ ਖੋਲ੍ਹਦਾ ਹੈ ਕਿ ਕੇਂਦਰੀ ਏਜੰਸੀਆਂ ਸੀ.ਬੀ.ਆਈ., ਈ.ਡੀ., ਇਨਕਮ ਟੈਕਸ ਅਤੇ ਐਨ.ਆਈ.ਏ. ਆਦਿ ਉਸਦੇ ਪਿੱਛੇ ਲੱਗ ਜਾਂਦੇ ਹਨ, ਪਰ ਉਹ ਨਾ ਡਰਦਾ ਹੈ ਅਤੇ ਨਾ ਹੀ ਡਰੇਗਾ। ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ।

ਜਿੰਨੇ ਕੇਸ ਦਰਜ ਕਰਵਾਉਣਾ ਚਾਹੁੰਦੇ ਹੋ, ਕਰੋ
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਲੰਧਰ ਵਿੱਚ ਪੋਸਟਰ ਲਗਾ ਕੇ ਕੇਂਦਰ ਸਰਕਾਰ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਖ਼ਿਲਾਫ਼ ਜਿੰਨੀਆਂ ਮਰਜ਼ੀ ਐਫਆਈਆਰ ਦਰਜ ਕਰ ਲਵੇ, ਉਹ ਪੰਜਾਬ ਭਰ ਵਿੱਚ ਝੂਠੀ-ਭ੍ਰਿਸ਼ਟ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਪੋਸਟਾਂ ਪਾਉਣਗੇ।