Connect with us

Governance

ਖੇਤੀ ਸੁਧਾਰਾਂ ਦਾ ਨਾਂਅ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਮੋਦੀ : ਕਿਸਾਨ ਆਗੂ

Published

on

farmers protest

ਬਰਨਾਲਾ: ਅੱਜ ਧਰਨੇ ਵਿਚ ਬੁਲਾਰਿਆਂ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ 15 ਅਗਸਤ ਨੂੰ ਲਾਲ ਕਿਲ੍ਹੇ ਦੀ ਫਸੀਲ ਤੋਂ ਕੀਤੀ ਤਕਰੀਰ ਦੀ ਚੀਰਫਾੜ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਤਿੰਨ ਖੇਤੀ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦਾ ਨਾਂਅ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਾਰ ਪ੍ਰਧਾਨ ਮੰਤਰੀ ਨੇ ਗੁੰਮਰਾਹ ਕਰਨ ਲਈ ਛੋਟੇ ਕਿਸਾਨਾਂ ਨੂੰ ਮੁੱਖ ਨਿਸ਼ਾਨਾ ਬਣਾਇਆ। ਸਰਕਾਰ ਕਿਸਾਨਾਂ ਨੂੰ ਵੱਖ ਵੱਖ ਵਰਗਾਂ ਵਿੱਚ ਵੰਡ ਕੇ ਸ਼ਾਇਦ ਅੰਦੋਲਨ ਵਿੱਚ ਤਰੇੜਾਂ ਪਾਉਣੀਆਂ ਚਾਹੁੰਦੀ ਹੈ। ਇਹ ਖੇਤੀ ਕਾਨੂੰਨ ਸਭ ਵਰਗਾਂ ਦੇ ਕਿਸਾਨਾਂ, ਮਜਦੂਰਾਂ, ਛੋਟੇ ਤੇ ਮੱਧਵਰਗੀ ਵਪਾਰੀਆਂ ਤੇ ਕਾਰੋਬਾਰੀਆਂ ਸਮੇਤ ਸਾਰੇ ਖਪਤਕਾਰਾਂ ਲਈ ਖਤਰਨਾਕ ਹਨ। ਪ੍ਰਧਾਨ ਮੰਤਰੀ ਨੇ ਆਪਣੀ ਤਕਰੀਰ ਰਾਹੀਂ, ਹਰ ਸਾਲ ਦੀ ਤਰ੍ਹਾਂ, ਘਿਸੇ-ਪਟੇ ਸ਼ਬਦਜਾਲ ਰਾਹੀਂ ਕਿਸਾਨਾਂ ਤੇ ਹੋਰ ਸਭ ਵਰਗਾਂ ਦੇ ਲੋਕਾਂ ਨੂੰ ਝੂਠੇ ਸ਼ਬਜਬਾਗ ਦਿਖਾਉਣ ਦੀ ਕੋਸ਼ਿਸ਼ ਕੀਤੀ। ਕਿਸਾਨ ਸਮਝ ਚੁੱਕੇ ਕਨ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਉਨ੍ਹਾਂ ਦਾ ਛੁਟਕਾਰਾ ਨਹੀਂ।
ਅੱਜ 65 ਸਾਲਾ ਸ਼ਹੀਦ ਕਿਸਾਨ ਨਿਰਮਲ ਸਿੰਘ ਹਮੀਦੀ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ। ਉਹ ਲਗਾਤਾਰ ਕਈ ਮਹੀਨਿਆਂ ਤੋਂ ਦਿੱਲੀ ਦੇ ਕਿਸਾਨ ਮੋਰਚਿਆਂ ‘ ਤੇ ਡਟਿਆ ਹੋਇਆ ਸੀ ਕਿ ਮਹੀਨਾ ਕੁ ਪਹਿਲਾਂ ਬਿਮਾਰ ਪੈ ਗਿਆ। ਕੱਝ ਦਿਨ ਹਸਪਤਾਲ ਦਾਖਲ ਰਹਿਣ ਬਾਅਦ ਨਿਰਮਲ ਸਿੰਘ 15 ਅਗਸਤ ਨੂੰ ਚਲਾਣਾ ਕਰ ਗਿਆ। ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ, ਮੇਲਾ ਸਿੰਘ ਕੱਟੂ, ਬਾਬੂ ਸਿੰਘ ਖੁੱਡੀ ਕਲਾਂ,ਗੁਰਦੇਵ ਸਿੰਘ ਮਾਂਗੇਵਾਲ, ਰਣਧੀਰ ਸਿੰਘ ਰਾਜਗੜ੍ਹ, ਬਲਜੀਤ ਸਿੰਘ ਚੌਹਾਨਕੇ, ਨੇਕਦਰਸ਼ਨ ਸਿੰਘ, ਹਰਚਰਨ ਸਿੰਘ ਚੰਨਾ, ਬੂਟਾ ਸਿੰਘ ਠੀਕਰੀਵਾਲਾ ਤੇ ਅਮਰਜੀਤ ਕੌਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਅੱਜ ਉਨ੍ਹਾਂ ਅਰਥ- ਸ਼ਾਸਤਰੀਆਂ ਨੂੰ ਵੀ ਨਿਸ਼ਾਨੇ ‘ਤੇ ਲਿਆ ਜੋ ਖੁੱਲ੍ਹੀ ਮੰਡੀ ਅਰਥਾਤ ਨਿੱਜੀਕਰਨ ਨੂੰ ਹੀ ਹਰ ਸਮੱਸਿਆ ਦਾ ਹੱਲ ਦੱਸਦੇ ਹਨ। ਆਗੂਆਂ ਨੇ ਕਿਹਾ ਕਿ ਖੇਤੀ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਵਾਲਾ ਵਿਕਾਸ ਮਾਡਲ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਫੇਲ੍ਹ ਹੋ ਚੁਕਿਆ ਹੈ। ਅੱਜ ਰਾਜਵਿੰਦਰ ਸਿੰਘ ਮੱਲੀ ਦੀ ਕਵੀਸ਼ਰੀ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਪ੍ਰਸੰਗ ਦਾ ਬੀਰਰਸੀ ਕਵੀਸ਼ਰੀ ਗਾਇਣ ਕਰਕੇ ਪੰਡਾਲ ‘ਚ ਜੋਸ਼ ਭਰਿਆ।