Connect with us

Punjab

ਮੋਗਾ ਪੁਲਿਸ ਵੱਲੋਂ 25 ਭਗੋੜੇ ਅਪਰਾਧੀਆਂ ਨੂੰ ਕੀਤਾ ਗਿਆ ਗ੍ਰਿਫਤਾਰ

Published

on

ਪੰਜਾਬ ਸਰਕਾਰ ਵੱਲੋਂ ਅਪਰਾਧ ਅਤੇ ਅਪਰਾਧੀਆਂ ਨਾਲ ਸਖਤੀ ਨਾਲ ਨਿਪਟਣ ਬਾਰੇ ਦਿੱਤੇ ਆਦੇਸ਼ਾਂ ਦੀ ਪਾਲਣਾ ਹਿੱਤ ਮੋਗਾ ਪੁਲਿਸ ਨੂੰ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ 25 ਭਗੌੜੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਹੋਈ ਹੈ।ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਅੱਜ 25 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਇਨ੍ਹਾਂ ਵਿੱਚੋਂ 24 ਭਗੌੜਿਆਂ ਨੂੰ ਪੰਜਾਬ ਰੈਗੂਲੇਸ਼ਨ ਐਕਟ ਤਹਿਤ ਅਤੇ ਇੱਕ ਭਗੌੜੇ ਅਪਰਾਧੀ ਨੂੰ ਹੋਰ ਮੁਕੱਦਮੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਸਕਰਾਂ, ਭਗੌੜਿਆਂ, ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਉੱਪਰ ਬਖਸ਼ਿਆ ਨਹੀਂ ਜਾ ਰਿਹਾ, ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਵੱਲੋਂ 1 ਜਨਵਰੀ 2024 ਤੋਂ ਹੁਣ ਤੱਕ 76 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ 3 ਭਗੌੜਿਆਂ ਨੂੰ ਖਾਰਜ ਕਰਵਾਇਆ ਗਿਆ ਹੈ।