Punjab
ਮੋਹਾਲੀ ਧਮਾਕੇ ਦਾ ਮੁੱਖ ਦੋਸ਼ੀ ਨਿਸ਼ਾਨ ਸਿੰਘ ਫਰੀਦਕੋਟ ਤੋਂ ਗ੍ਰਿਫਤਾਰ
![](https://worldpunjabi.tv/wp-content/uploads/2022/05/nisaansingh-1652249394.jpg)
ਮੋਹਾਲੀ ‘ਚ ਹੋਏ ਬੰਬ ਧਮਾਕੇ ਨੂੰ ਲੈ ਕੇ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਪੁਲਿਸ ਨੇ ਮੋਹਾਲੀ ਧਮਾਕੇ ਵਿੱਚ 5 ਹੋਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੌਰਾਨ ਤਰਤਾਰਨ ਵਾਸੀ ਨਿਸ਼ਾਨ ਸਿੰਘ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮੋਹਾਲੀ ਹਮਲੇ ‘ਚ ਨਿਸ਼ਾਨ ਸਿੰਘ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾਨ ਸਿੰਘ ਨੇ ਹਮਲਾਵਰਾਂ ਦੀ ਮਦਦ ਕੀਤੀ ਸੀ। ਨਿਸ਼ਾਨ ਸਿੰਘ ਸਰਹੱਦੀ ਖੇਤਰ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੱਸ ਦੇਈਏ ਕਿ ਮੋਹਾਲੀ ਪੁਲਿਸ ਵੱਲੋਂ ਹੁਣ ਤੱਕ 17 ਤੋਂ 20 ਦੇ ਕਰੀਬ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫੜੇ ਗਏ ਸਾਰੇ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ।