Connect with us

Punjab

ਮੋਹਾਲੀ : ਰਾਸ਼ਟਰੀ ਨਿਸ਼ਾਨੇਬਾਜ਼ ਨਮਨਵੀਰ ਬਰਾੜ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Published

on

ਮੋਹਾਲੀ : ਰਾਸ਼ਟਰੀ ਨਿਸ਼ਾਨੇਬਾਜ਼ ਨਮਨਵੀਰ ਬਰਾੜ (Namanveer Brar) ਨੇ ਮੋਹਾਲੀ ਸਥਿਤ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਨਮਨਵੀਰ ਇੱਕ ਮਸ਼ਹੂਰ ਟ੍ਰੈਪ ਸ਼ੂਟਰ ਸੀ। ਉਸ ਨੇ ਸੋਮਵਾਰ ਸਵੇਰੇ ਸੈਕਟਰ 71 ਸਥਿਤ ਆਪਣੇ ਘਰ ਵਿੱਚ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਉਹ ਕਈ ਮਹੀਨਿਆਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ।

ਟ੍ਰੈਪ ਨਿਸ਼ਾਨੇਬਾਜ਼ ਬਰਾੜ ਇਸ ਸਾਲ ਮਾਰਚ ਵਿੱਚ ਦਿੱਲੀ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਘੱਟੋ ਘੱਟ ਯੋਗਤਾ ਅੰਕ (MQS) ਸ਼੍ਰੇਣੀ ਵਿੱਚ ਚੌਥੇ ਸਥਾਨ ’ਤੇ ਰਿਹਾ ਸੀ। 2015 ਵਿੱਚ, ਉਸਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿੱਚ ਵਿਸ਼ਵ ਯੂਨੀਵਰਸਿਟੀ ਖੇਡਾਂ ਦੇ ਡਬਲ ਟ੍ਰੈਪ ਸ਼ੂਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।