Connect with us

Punjab

BREAKING: ਮੋਹਾਲੀ: ਹਰਿਆਣਾ ਰੋਡਵੇਜ਼ ਦੀ ਬੱਸ ਨੇ ਦੋ ਭਰਾਵਾਂ ਨੂੰ ਲਿਆ ਆਪਣੀ ਚਪੇਟ ਚ…

Published

on

ਮੋਹਾਲੀ 11ਸਤੰਬਰ 2023:  ਮੋਹਾਲੀ ਦੇ ਜ਼ੀਰਕਪੁਰ ‘ਚ ਇਸ ਸਮੇ ਵੱਡਾ ਰੋਡ ਹਾਦਸਾ ਵਾਪਰਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦੋ ਭਰਾਵਾਂ ਨੂੰ ਆਪਣੀ ਚਪੇਟ ‘ਚ ਲੈ  ਲਿਆ ਹੈ, ਜਿਸ ਵਿੱਚੋ ਇਕ ਨੌਜਵਾਨ ਦੀ ਤਾਂ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖਮੀ ਹੋ ਗਿਆ। ਦੋਵੇਂ ਮੋਟਰਸਾਈਕਲ ‘ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਇਕ ਸਾਈਡ ‘ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਕੇ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।