Punjab
ਮੋਹਿੰਦਰ ਭਗਤ ਨੇ ਜਿੱਤੀ ਜਲੰਧਰ ਜ਼ਿਮਨੀ ਚੋਣ, ਲੋਕਾਂ ਦਾ ਕੀਤਾ ਧੰਨਵਾਦ
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦੇ ਨਤੀਜੇ ਐਲਾਨ ਗਏ ਹਨ। ਇਸ ਚੋਣ ‘ਚ ਆਪ ਦੀ ਹੂੰਝਾ ਫੇਰ ਜਿੱਤ ਹੋਈ ਹੈ। ਜਲੰਧਰ ਜ਼ਿਮਨੀ ਚੋਣ ‘ਚ ਆਪ ਦੇ ਉਮੀਦਵਾਰ ਮੋਹਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ।
ਇਸ ਸੀਟ ਲਈ 15 ਉਮੀਦਵਾਰ ਮੈਦਾਨ ਵਿੱਚ ਉਤਰੇ ਸਨ। ਇਸ ਵਿੱਚ ਆਪ ਤੋਂ ਮੋਹਿੰਦਰ ਭਗਤ, ਭਾਜਪਾ ਤੋਂ ਸ਼ੀਤਲ ਅੰਗੁਰਾਲ, ਕਾਂਗਰਸ ਤੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸਰਬਜੀਤ ਸਿੰਘ, ਅਤੇ ਬਹੁਜਨ ਸਮਾਜ ਪਾਰਟੀ ਤੋਂ ਡਾ. ਬਿੰਦਰ ਕੁਮਾਰ ਚੋਣ ਮੈਦਾਨ ਵਿੱਚ ਉੱਤਰੇ ਸੀ| ਸਾਰਿਆਂ ਨੂੰ ਪਿੱਛੇ ਛੱਡ ਕੇ ਮੋਹਿੰਦਰ ਭਗਤ ਨੇ 55225 ਵੋਟਾਂ ਲੈ ਕੇ ਜਿੱਤ ਹਾਸਲ ਕੀਤੀ ਹੈ ।
ਜਾਣੋ ਕਿਸਨੂੰ ਕਿੰਨੀਆਂ ਪਈਆਂ ਵੋਟਾਂ
ਤੁਹਾਨੂੰ ਦੱਸ ਦੇਈਏ ਕਿ ਮੋਹਿੰਦਰ ਭਗਤ ਨੇ 55225 ਵੋਟਾਂ ਲੈ ਕੇ ਵੱਡੀ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਕਾਂਗਰਸ ਤੇ ਭਾਜਪਾ ਨੂੰ ਜ਼ਬਰਦਸਤ ਟੱਕਰ ਦਿੰਦੇ ਹੋਏ ਜਿੱਤ ਹਾਸਲ ਕੀਤੀ ਹੈ। ਮੋਹਿੰਦਰ ਭਗਤ ਨੂੰ ਕੁੱਲ 55, 246 ਵੋਟਾਂ ਪਈਆਂ। ਦੂਜੇ ਪਾਸੇ ਬੀਜੇਪੀ ਦੇ ਉਮੀਦਵਾਰ ਸ਼ੀਤਲ ਅੰਗੂਰਾਲ 17902 ਵੋਟਾਂ ਪਈਆਂ। ਤੀਜੇ ਨੰਬਰ ‘ਤੇ ਰਹੇ ਕਾਂਗਰਸ ਦੇ ਉਮੀਦਵਾਰ ਸੁਰਿੰਦਰ ਕੌਰ ਦੇ ਖਾਤੇ ‘ਚ16738 ਵੋਟਾਂ ਪਈਆਂ। ਇਸ ਤੋਂ ਇਲਾਵਾ ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1240 ਤੇ ਬਸਪਾ ਉਮੀਦਵਾਰ ਬਿੰਦਰ ਕੁਮਾਰ ਲਾਖਾ ਨੂੰ 734 ਵੋਟਾਂ ਪਈਆਂ।
ਮੋਹਿੰਦਰ ਭਗਤ ਨੇ ਲੋਕਾਂ ਦਾ ਕੀਤਾ ਧੰਨਵਾਦ
ਆਪ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਜਿੱਤ ਮਗਰੋਂ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ, ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਆਪ ਸਭ ਨੂੰ ਬਹੁਤ ਬਹੁਤ ਵਧਾਈ। ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦਾ ਵੀ ਬਹੁਤ-ਬਹੁਤ ਧੰਨਵਾਦ। ਜਿਨ੍ਹਾਂ ਨੇ ਦਿਨ-ਰਾਤ ਇੱਕ ਕਰਕੇ ਪਾਰਟੀ ਦੇ ਪ੍ਰਚਾਰ ਲਈ ਮਿਹਨਤ ਕੀਤੀ। ਵੱਡੀ ਲੀਡ ਨਾਲ ਜਿੱਤ ਦਿਵਾਉਣ ‘ਤੇ ਆਪ ਸਭ ਦਾ ਤਹਿ ਦਿਲੋਂ ਧੰਨਵਾਦ।