Punjab
ਮਨੀ ਲਾਂਡਰਿੰਗ ਮਾਮਲਾ : ਸਾਬਕਾ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਦੀ ਅਗਲੀ ਸੁਣਵਾਈ 22 ਸਤੰਬਰ ਤੱਕ ਕੀਤੀ ਗਈ ਮੁਲਤਵੀ

ਜਲੰਧਰ 24ਅਗਸਤ 2023: ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭੋ ਸਿੰਘ ਗਿੱਲ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਕਾਰੋਬਾਰੀ ਹਿੱਸੇਦਾਰ ਕੁਦਰਤਦੀਪ ਦੇ ਮਨੀ ਲਾਂਡਰਿੰਗ ਅਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਦੀ ਅਗਲੀ ਸੁਣਵਾਈ ਹੁਣ 22 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਇਸ ਮਾਮਲੇ ‘ਚ ਬੁੱਧਵਾਰ ਨੂੰ ਈ.ਡੀ ਵੱਲੋਂ ਦੋ ਸਹਾਇਕ ਡਾਇਰੈਕਟਰਾਂ ਦੀ ਗਵਾਹੀ ਦਰਜ ਕੀਤੀ ਗਈ ਹੈ। ਇਨ੍ਹਾਂ ਦੋਵਾਂ ਦੀ ਗਵਾਹੀ ਫਿਲਹਾਲ ਪੂਰੀ ਨਹੀਂ ਹੋ ਸਕੀ ਕਿਉਂਕਿ ਕੁਝ ਦਸਤਾਵੇਜ਼ ਪੂਰੇ ਨਹੀਂ ਹੋ ਸਕੇ, ਜਿਸ ਕਾਰਨ ਹੁਣ ਇਨ੍ਹਾਂ ਦੀ ਗਵਾਹੀ ਅਗਲੀ ਤਰੀਕ ਨੂੰ ਦੁਹਰਾਈ ਜਾਵੇਗੀ।