Connect with us

Punjab

ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, 7 ਜ਼ਿਲ੍ਹਿਆਂ ‘ਚ ਅਲਰਟ ਜਾਰੀ

Published

on

WEATHER UPDATE : ਪੰਜਾਬ ‘ਚ ਮਾਨਸੂਨ ਦੀ ਐਂਟਰੀ ਹੋ ਚੁੱਕੀ ਹੈ ਅਤੇ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ | ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਕਾਲੇ ਬੱਦਲ ਛਾਏ ਹੋਏ ਹਨ ਅਤੇ ਭਾਰੀ ਬਾਰਿਸ਼ ਵੀ ਹੋ ਰਹੀ ਹੈ | ਬਾਰਿਸ਼ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ |

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ ‘ਚ ਬਾਰਿਸ਼

ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਚੰਡੀਗੜ੍ਹ ਮੋਹਾਲੀ ਅਤੇ ਸੁਹਾਣਾ ‘ਚ ਸਵੇਰੇ ਤੋਂ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਕਾਲੇ ਬੱਦਲ ਛਾਏ ਹੋਏ ਹਨ ਅਤੇ ਭਾਰੀ ਬਾਰਿਸ਼ ਵੀ ਹੋ ਰਹੀ ਹੈ | ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ।

ਪਿਛਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਕਰੀਬ 47 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਮੀਂਹ ਪਿਆ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Continue Reading