India
ਅਮਰੀਕਾ ਤੋਂ ਡਿਪੋਰਟ ਹੋਣਗੇ ਹੋਰ ਭਾਰਤੀ !

ਅਮਰੀਕੀ ਪ੍ਰਸ਼ਾਸਨ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪਰੋਟ ਕਰਨ ਸਬੰਧੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਜਾਣਕਾਰੀ ਮੁਤਾਬਕ ਅਮਰੀਕਾ ਤੋਂ ਜਲਦ ਹੀ 295 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਆਪਣੇ ਦੇਸ਼ ਪਰਤ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਆਉਣ ਦੇ ਵੇਰਵੇ, ਉਡਾਣ ਦੀ ਤਾਰੀਖ਼ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ। ਭਾਰਤ ਸਰਕਾਰ ਨੇ ਸੰਸਦ ਵਿੱਚ ਇਹ ਜਾਣਕਾਰੀ ਦਿੱਤੀ।
ਵਿਦੇਸ਼ ਮਤਰੀ ਐੱਸ.ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਉਨ੍ਹਾਂ 295 ਲੋਕਾਂ ਦੀ ਨਾਗਰਿਕਤਾ ਦੀ ਜਾਂਚ ਕਰ ਰਹੀ ਹੈ, ਜੋਕਿ ਅਮਰੀਕੀ ਫੌਜ ਦੀ ਹਿਰਾਸਤ ਵਿਚ ਹਨ। ਅਮਰੀਕੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਵਾਪਸ ਭੇਜਣ ਦੇ ਹੁਕਮ ਦਿੱਤੇ ਹਨ। ਵਿਦੇਸ਼ ਮੰਤਰੀ ਨੇ ਇੱਕ ਲਿਖਤੀ ਜਵਾਬ ਵਿਚ ਰਾਜ ਸਭਾ ਨੂੰ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਭਾਰਤੀ ਨਾਗਰਿਕ ਹੋਣ ਦੀ ਪੁਸ਼ਟੀ ਕੀਤੀ ਜਾਵੇਗੀ, ਸਿਰਫ ਉਨ੍ਹਾਂ ਨੂੰ ਹੀ ਡਿਪੋਰਟ ਲਈ ਸਵੀਕਾਰ ਕੀਤਾ ਜਾਵੇਗਾ। ਹੁਣ ਤੱਕ 388 ਭਾਰਤੀ ਡਿਪੋਰਟ ਕੀਤੇ ਗਏ ਹਨ।