Punjab
ਪਸ਼ੂ ਪਾਲਣ ਵਿਭਾਗ ਦੀ ਅਣਗਹਿਲੀ ਕਾਰਨ 200 ਤੋਂ ਉੱਤੇ ਪਸ਼ੂਆਂ ਦੀ ਹੋਈ ਮੌ+ਤ..
22 ਜਨਵਰੀ 2024: ਪਿੰਡ ਰਾਏ ਕੇ ਕਲਾਂ ਵਿੱਚ ਲਗਾਤਾਰ ਪਿਛਲੇ ਤਿੰਨ ਹਫਤਿਆਂ ਤੋਂ ਘਰਾਂ ਵਿੱਚ ਰੱਖੇ ਗਏ ਪਸ਼ੂਆਂ ਦੀਆਂ ਅਚਾਨਕ ਮੌਤਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਜਿੱਥੇ ਸਾਰਾ ਪਿੰਡ ਸਹਿਮ ਵਿੱਚ ਹੈ ਉਥੇ ਹੀ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਇਸ ਬਿਮਾਰੀ ਨਾਲ ਨਜਿੱਠਣ ਲਈ ਲਗਾਤਾਰ ਜੱਦੋ ਜਹਿਦ ਕਰ ਰਹੇ ਹਨ ਪਿੰਡ ਵਾਸੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡੇ ਪਿੰਡ ਵਿੱਚ ਅਚਾਨਕ ਪਸ਼ੂਆਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਜੋ ਦਿਨ ਬਰ ਦਿਨ ਵੱਧਦੀਆਂ ਜਾ ਰਹੀਆਂ ਹਨ ਨੇ ਜਿੱਥੇ ਸਾਡੀ ਚਿੰਤਾ ਵਧਾਈ ਹੈ ਉਥੇ ਹੀ ਪਸ਼ੂ ਧਨ ਦਾ ਵੱਡਾ ਨੁਕਸਾਨ ਹੋ ਗਿਆ ਹੈ ਕਿਉਂਕਿ ਛੋਟੇ ਛੋਟੇ ਘਰਾਂ ਦੇ ਵਿੱਚ ਗਰੀਬ ਲੋਕਾਂ ਵੱਲੋਂ ਜੋ ਪਸ਼ੂ ਡੰਗਰ ਰੱਖੇ ਗਏ ਸਨ ਉਹਨਾਂ ਦੀਆਂ ਮੌਤਾਂ ਤੋਂ ਬਾਅਦ ਘਰਾਂ ਦਾ ਗੁਜ਼ਾਰਾ ਹੋਣਾ ਮੁਸ਼ਕਲ ਹੋ ਗਿਆ ਹੈ ਕਿਉਂਕਿ ਬਹੁਤ ਸਾਰੇ ਸਾਡੇ ਘਰਾਂ ਵਿੱਚ ਸਾਰੇ ਦੇ ਸਾਰੇ ਪਸ਼ੂ ਵੀ ਮਰ ਚੁੱਕੇ ਹਨ ਇਸ ਬਿਮਾਰੀ ਦੀ ਹਜੇ ਤੱਕ ਕਿਸੇ ਨੂੰ ਸਮਝ ਨਹੀਂ ਆਈ ਕਿਉਂਕਿ ਸਾਡੇ ਪਿੰਡ ਵਿੱਚ ਬਣਿਆ ਹੋਇਆ ਪਸ਼ੂ ਹਸਪਤਾਲ ਜਿਸ ਦੇ ਡਾਕਟਰ ਅਤੇ ਸਟਾਫ ਪਿਛਲੇ ਅੱਠ ਨੌ ਮਹੀਨਿਆਂ ਤੋਂ ਸਾਨੂੰ ਕਦੇ ਦਿਖਾਈ ਨਹੀਂ ਦਿੱਤਾ ਜਿਸਦੀ ਸ਼ਿਕਾਇਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਵੀ ਕੀਤੀ ਗਈ ਸੀ|
ਮੂੰਹ ਖੁਰ ਦੀ ਬਿਮਾਰੀ ਫੈਲਣ ਤੋਂ ਬਾਅਦ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਕਿਉਂਕਿ ਇੱਕ ਪਸ਼ੂ ਇਕ ਲੱਖ ਰੁਪਏ ਤੋਂ ਲੈ ਕੇ ਡੇਢ ਦੋ ਲੱਖ ਰੁਪਏ ਵਿੱਚ ਮਿਲਦਾ ਹੈ ਅਤੇ ਕਈ ਲੋਕਾਂ ਵੱਲੋਂ ਘਰਾਂ ਵਿੱਚ ਦੁੱਧ ਵੇਚ ਕੇ ਹੀ ਗੁਜ਼ਾਰਾ ਕੀਤਾ ਜਾ ਰਿਹਾ ਸੀ ਜੋ ਹੁਣ ਸਾਡੇ ਲਈ ਬੜਾ ਮੁਸ਼ਕਲ ਹੋ ਗਿਆ ਹੈ ਸਰਕਾਰ ਸਾਡੀ ਬਾਂਹ ਫੜੇ ਅਤੇ ਸਾਡੇ ਮਰੇ ਹੋਏ ਪਸ਼ੂਆਂ ਦਾ ਮੁਆਵਜਾ ਸਾਨੂੰ ਦਿੱਤਾ ਜਾਵੇ ਤਾਂ ਜੋ ਆਪਣੇ ਜਿੰਦਗੀ ਨੂੰ ਦੁਬਾਰਾ ਨਵੇਂ ਸਿਰੇ ਤੋਂ ਸ਼ੁਰੂ ਕੀਤਾ ਜਾਵੇ ਅਤੇ ਉਹਨਾਂ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਸਾਡੇ ਪਿੰਡ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਕਿਸੇ ਕਿਸਮ ਦੀ ਵੈਕਸੀਨੇਸ਼ਨ ਨਹੀਂ ਕੀਤੀ ਗਈ ਜਿਸ ਦੀ ਪੁਸ਼ਟੀ ਇੱਥੇ ਆਈਆਂ ਹੋਈਆਂ ਟੀਮਾਂ ਅਤੇ ਅਧਿਕਾਰੀਆਂ ਨੇ ਵੀ ਕਰ ਦਿੱਤੀ ਹੈ। ਕਿ ਇੱਥੇ ਸਿਰਫ ਕਾਗਜ਼ਾਂ ਵਿੱਚ ਹੀ ਵੈਕਸੀਨੇਸ਼ਨ ਕੀਤੀ ਹੋਈ ਦਿਖਾਈ ਗਈ ਹੈ ਅਸੀਂ ਮੰਗ ਕਰਦੇ ਹਾਂ ਕਿ ਇਹੋ ਜਿਹੇ ਲੋਕਾਂ ਉੱਪਰ ਕ੍ਰਿਮੀਨਲ ਕੇਸ ਕਰਕੇ ਮੁਕਦਮਾ ਚਲਾਇਆ ਜਾਵੇ ਦੂਜੇ ਪਾਸੇ ਮੌਕੇ ਤੇ ਪੁੱਜੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਅਤੇ ਡਿਪਟੀ ਕਮਿਸ਼ਨਰ ਨੇ ਵੀ ਗੱਲਬਾਤ ਕੀਤੀ
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵੈਕਸੀਨੇਸ਼ਨ ਵਿੱਚ ਅਣਗਹਿਲੀ ਕਰਨ ਵਾਲੇ ਪਸ਼ੂ ਪਾਲਣ ਵਿਭਾਗ ਦੇ ਤਿੰਨ ਅਧਿਕਾਰੀਆਂ ਨੂੰ ਮੁਅਤਲ ਕਰ ਦਿੱਤਾ ਗਿਆ ਹੈ