WORLD
ਮਾਸਕੋ ਅੱਤਵਾਦੀ ਹਮਲਾ ਅੱਪਡੇਟ: ਟਾਇਲਟ ‘ਚੋਂ ਮਿਲੀਆਂ 28 ਲਾਸ਼ਾਂ
24 ਮਾਰਚ 2024: ਰੂਸ ਦੇ ਕ੍ਰੋਕਸ ਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ 130 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅੱਤਵਾਦੀਆਂ ਨੇ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ, ਹਾਲ ਨੂੰ ਉਡਾ ਦਿੱਤਾ ਅਤੇ ਭਾਰੀ ਗੋਲੀਬਾਰੀ ਕੀਤੀ। ਇਸ ਘਟਨਾ ‘ਚ ਹੁਣ ਤੱਕ 11 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਚਾਰ ਬੰਦੂਕਧਾਰੀ ਹਨ ਜੋ ਹਮਲੇ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਸਨ। ਆਈਐਸ-ਖੁਰਾਸਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੌਰਾਨ ਯੂਕਰੇਨ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਹਮਲੇ ਪਿੱਛੇ ਨਹੀਂ ਹਨ। ਹਾਲਾਂਕਿ ਰੂਸੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਹਮਲਾਵਰਾਂ ਨੂੰ ਯੂਕਰੇਨ ਤੋਂ ਮਦਦ ਮਿਲੀ ਸੀ।
ਰੂਸੀ ਅਧਿਕਾਰੀਆਂ ਨੇ ਪਹਿਲਾਂ ਕਿਹਾ ਸੀ ਕਿ ਗੋਲੀਬਾਰੀ ਵਿੱਚ 143 ਲੋਕ ਮਾਰੇ ਗਏ ਸਨ। ਹਾਲਾਂਕਿ, ਉਨ੍ਹਾਂ ਨੇ ਬਾਅਦ ਵਿੱਚ ਦੱਸਿਆ ਕਿ 24 ਘੰਟਿਆਂ ਤੋਂ ਵੱਧ ਦੀ ਭਾਲ ਤੋਂ ਬਾਅਦ 133 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। 107 ਲੋਕ ਹਸਪਤਾਲਾਂ ਵਿੱਚ ਆਪਣੀ ਜਾਨ ਦੀ ਲੜਾਈ ਲੜ ਰਹੇ ਹਨ।