Corona Virus
ਲੌਕਡਾਊਨ ‘ਚ ਢਿੱਲ ਦੌਰਾਨ ਸਭ ਤੋਂ ਵੱਧ ਕਤਾਰਾਂ ਸ਼ਰਾਬ ਦੇ ਠੇਕਿਆਂ ਬਾਹਰ
ਦਿੱਲੀ, 4 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।
ਦਸ ਦਈਏ ਕਿ ਲੌਕਡਾਊਨ ਦੌਰਾਨ ਇੱਕ ਮਹੀਨੇ ਤੱਕ ਸ਼ਰਾਬ ਤੋਂ ਦੂਰ ਰਹੇ ਲੋਕਾਂ ਨੂੰ ਜਿਉਂ ਹੀ ਇਹ ਪਤਾ ਲੱਗਾ ਕਿ ਠੇਕੇ ਖੁੱਲ੍ਹ ਗਏ ਹਨ ਤਾਂ ਲੋਕ ਸਵੇਰ ਤੋਂ ਹੀ ਠੇਕਿਆਂ ਅੱਗੇ ਕਤਾਰਾਂ ‘ਚ ਖੜ੍ਹੇ ਹੋ ਗਏ ਹਨ। ਦਿੱਲੀ ਵਿੱਚ ਲੋਕਾਂ ਨੇ ਨਾ ਤਾਂ ਮਾਸਕ ਪਾਏ ਹਨ ਅਤੇ ਨਾ ਹੀ ਸੋਸ਼ਲ ਡਿਸਟੈਂਨਸਿੰਗ ਦਾ ਧਿਆਨ ਰੱਖ ਰਹੇ ਹਨ।ਜਿਸਨੂੰ ਦੇਖਦਿਆਂ ਪ੍ਰਸ਼ਾਸ਼ਨ ਵਲੋਂ ਦਿੱਲੀ ‘ਚ ਸਖ਼ਤਾਈ ਕੀਤੀ ਗਈ ਹੈ ਅਤੇ ਸਾਰੇ ਸ਼ਰਾਬ ਦੇ ਠੇਕੇ ਬੰਦ ਕਰਨ ਦਾ ਹੁਕਮ ਵੀ ਜਾਰੀ ਕਰ ਦਿੱਤਾ ਗਿਆ ਹੈ।