Punjab
BREAKING: ਬਰਨਾਲਾ ‘ਚ ਮਾਂ-ਧੀ ਦਾ ਕ+ਤ+ਲ, ਮ੍ਰਿਤਕਾ ਦਾ ਪਤੀ ਗੰਭੀਰ ਜ਼ਖਮੀ, ਲੁਧਿਆਣਾ DMC ‘ਚ ਕਰਵਾਇਆ ਭਰਤੀ

BREAKING NEWS: ਬਰਨਾਲਾ ‘ਚ ਮਾਂ-ਧੀ ਦਾ ਕਤਲ,ਮ੍ਰਿਤਕਾ ਦਾ ਪਤੀ ਗੰਭੀਰ ਜ਼ਖਮੀ, ਲੁਧਿਆਣਾ DMC ‘ਚ ਕਰਵਾਇਆ ਭਰਤੀ
BRNALA 16AUGUST 2023: ਪੰਜਾਬ ਦੇ ਬਰਨਾਲਾ ਜ਼ਿਲੇ ‘ਚ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਹੀ ਦੋ ਕਤਲ ਹੋ ਗਏ। ਥਾਣਾ ਸਦਰ ਅਧੀਨ ਪੈਦੇ ਪਿੰਡ ਸੇਖਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਘਰ ‘ਚ ਰਹਿ ਰਹੀ ਨੂੰਹ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੀ
ਹੋਈ ਹੈ।
ਜ਼ਖਮੀ ਰਾਜਦੀਪ ਘਰ ਹੀ ਰਹਿੰਦਾ ਸੀ
ਪ੍ਰਾਪਤ ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਹਰਬੰਸ ਕੌਰ ਆਪਣੀ ਲੜਕੀ ਪਰਮਜੀਤ ਕੌਰ ਅਤੇ ਆਪਣੇ ਪਤੀ ਰਾਜਦੀਪ ਸਿੰਘ ਨਾਲ ਸੇਖਾ ਸਥਿਤ ਮਕਾਨ ਵਿੱਚ ਰਹਿੰਦੀ ਸੀ। ਉਸ ਨੇ ਰਾਜਦੀਪ ਸਿੰਘ ਨੂੰ ਆਪਣਾ ਜਵਾਈ ਬਣਾ ਰੱਖਿਆ ਸੀ। ਉਸੇ ਸਮੇਂ ਗੁਆਂਢੀਆਂ ਨੇ ਖੂਨ ਨਾਲ ਲੱਥਪੱਥ ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।
ਪਿੰਡ ਵਾਸੀਆਂ ਨੇ ਜ਼ਮੀਨੀ ਵਿਵਾਦ ਨੂੰ ਦੱਸਿਆ
ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਦੋਵਾਂ ਵਿਚਾਲੇ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਇਹ ਕਤਲ ਹੋ ਸਕਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।