Connect with us

Punjab

ਨਜਾਇਜ ਪ੍ਰੇਮ ਸਬੰਧਾਂ ਦੇ ਚਲਦਿਆਂ ਮਾਂ ਨੇ ਆਪਣੇ ਹੀ ਬੱਚਿਆਂ ਦਾ ਕੀਤਾ ਕਤਲ

Published

on

ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿੱਚ ਇਕ ਮਾਂ ਵਲੋਂ ਆਪਣੇ ਹੀ ਬੱਚਿਆਂ ਦੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਬਠਿੰਡਾ ਦੇ ਫੂਲਵਾਲਾ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਦੋ ਬੱਚਿਆਂ ਦੀ ਮੌਤ ਦੇ ਮਾਮਲੇ ਵਿਚ ਪੁਲਸ ਜਾਂਚ ਵਿਚ ਸਾਹਮਣੇ ਆਇਆ ਕਿ ਦੋਹਾਂ ਬੱਚਿਆਂ ਨੂੰ ਉਨ੍ਹਾਂ ਦੀ ਹੀ ਮਾਂ ਨੇ ਨਜਾਇਜ਼ ਪ੍ਰੇਮ ਸਬੰਧਾਂ ਦੇ ਚਲਦਿਆਂ ਮਾਰਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਡੀ. ਐਸ. ਪੀ. ਨੇ ਦੱਸਿਆ ਕਿ ਕੱਲ੍ਹ ਇੱਕ 8 ਸਾਲ ਦੇ ਮੁੰਡੇ ਦੀ ਮੌਤ ਨੇ ਪਿੰਡ ਵਾਸੀਆਂ ਅਤੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਹੈ, ਜਿਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਉਨ੍ਹਾਂ ਦੀ ਮਾਂ ਕਾਰਨ ਹੋਈ ਹੈ ।

ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ 15 ਦਿਨ ਪਹਿਲਾਂ ਬੱਚਿਆਂ ਦੀ ਮਾਂ ਦੇ ਪਿੰਡ ਵਿੱਚ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਜਿਸ ’ਚ ਬੱਚੇ ਰੁਕਾਵਟ ਬਣ ਰਹੇ ਸਨ । ਪਿਛਲੇ 15 ਦਿਨਾਂ ਤੋਂ ਇੱਕ 12 ਸਾਲ ਦੀ ਕੁੜੀ ਨੂੰ ਚੂਹੇ ਮਾਰਨ ਵਾਲੀ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਸੀ ਅਤੇ ਕੱਲ੍ਹ ਇੱਕ 8 ਸਾਲ ਦੇ ਮੁੰਡੇ ਫਤਹਿਵੀਰ ਨੂੰ ਵੀ ਚੂਹੇ ਮਾਰਨ ਵਾਲੀ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਸੀ । ਪੁਲਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ।