Connect with us

Punjab

ਮਾਂ-ਪੁੱਤ ਨੂੰ ਮਹਿੰਗੇ ਪਏ ਗੋਲ ਗੱਪੇ, ਪੁੱਤ ਦੀ ਹੋਈ ਮੌਤ

Published

on

KHANNA : ਬਜ਼ਾਰ ਜਾਂਦੇ ਜਾਂਦੇ ਮਾਂ ਪੁੱਤ ਨਾਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ । ਤੁਹਾਨੂੰ ਦਾਸ ਦੇਈਏ ਘਰੋਂ ਦਵਾਈ ਲੈਣ ਗਏ ਮਾਂ-ਪੁੱਤ ਜਦੋਂ ਗੋਲ ਗੱਪੇ ਖਾਣ ਲਈ ਰੇਲਵੇ ਫਾਟਕ ਪਾਰ ਕਰਨ ਲੱਗੇ ਤਾਂ ਸਾਹਮਣੇ ਆ ਰਹੀ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਮੁੰਡੇ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਮਾਂ ਹਾਲੇ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀ ਹੈ।

ਕਿਵੇਂ ਵਾਪਰਿਆ ਸੀ ਇਹ ਹਾਦਸਾ

ਖੰਨਾ ‘ਚ ਦੇਰ ਸ਼ਾਮ ਰੇਲਵੇ ਲਾਈਨ ਪਾਰ ਕਰਕੇ ਗੋਲ ਗੱਪੇ ਖਾਣ ਜਾ ਰਹੇ ਮਾਂ-ਪੁੱਤ ਦੀ ਸਾਹਮਣੇ ਦਿੱਲੀ ਤੋਂ ਆ ਰਹੀ ਯਾਤਰੀ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਘਟਨਾ ਲਲਹੇੜੀ ਰੋਡ ਰੇਲਵੇ ਫਲਾਈਓਵਰ ਨੇੜੇ ਵਾਪਰੀ ਹੈ।

ਮ੍ਰਿਤਕ ਦੀ ਪਛਾਣ ਕਰਨਦੀਪ ਸਿੰਘ ਜਿਸ ਦੀ ਉਮਰ 24 ਸਾਲ ਸੀ | ਜਦਕਿ ਗੰਭੀਰ ਜ਼ਖ਼ਮੀ ਮਾਂ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਜੋਂ ਹੋਈ ਹੈ। ਮਾਂ ਪੁੱਤ ਖੰਨਾ ਦੇ ਰਹਿਣ ਵਾਲੇ ਹਨ | ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਸਿਵਲ ਹਸਪਤਾਲ ਦੀ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾ: ਅਮਨ ਜੱਸਲ ਨੇ ਗੰਭੀਰ ਜ਼ਖ਼ਮੀ ਔਰਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫ਼ਰ ਕਰ ਦਿੱਤਾ। ਜਾਣਕਾਰੀ ਮੁਤਾਬਕ ਕੁਲਵਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਦੇਰ ਸ਼ਾਮ ਉਹ ਆਪਣੇ ਬੇਟੇ ਨਾਲ ਇਲਾਜ ਲਈ ਨਿੱਜੀ ਹਸਪਤਾਲ ਆਈ ਸੀ। ਹਸਪਤਾਲ ਵਿੱਚ ਸੈਂਪਲ ਦੀ ਰਿਪੋਰਟ ਸਬੰਧੀ ਜਦੋਂ ਸਟਾਫ਼ ਨੇ ਕੁਝ ਸਮੇਂ ਵਿੱਚ ਦੇਣ ਲਈ ਕਿਹਾ ਤਾਂ ਮਾਂ-ਪੁੱਤ ਨੇੜਲੀ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਲਈ ਨਿਕਲ ਗਏ। ਜਿਵੇਂ ਹੀ ਮਾਂ-ਪੁੱਤ ਰੇਲਵੇ ਲਾਈਨ ਪਾਰ ਕਰਨ ਲੱਗੇ ਤਾਂ ਦੋਵਾਂ ਨੂੰ ਦਿੱਲੀ ਵਾਲੇ ਪਾਸੇ ਤੋਂ ਲੁਧਿਆਣਾ ਵੱਲ ਆ ਰਹੀ ਤੇਜ਼ ਰਫਤਾਰ ਟਰੇਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਾਂ-ਪੁੱਤ ਦੋਵੇਂ ਕਾਫੀ ਦੂਰ ਜਾ ਡਿੱਗੇ, ਹਾਦਸੇ ‘ਚ ਮੁੰਡੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਮਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ।

ਜਦਕਿ ਔਰਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਡਾਕਟਰ ਅਮਨ ਜੱਸਲ ਨੇ ਦੱਸਿਆ ਕਿ ਜਦੋਂ ਤੱਕ ਕਰਨ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ ਜਦਕਿ ਕੁਲਵਿੰਦਰ ਕੋਰ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ, ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ ਹੈ।