Connect with us

Punjab

ਹੜ੍ਹ ਪ੍ਰਭਾਵਿਤ ਪੰਜਾਬ ਦੇ ਹਾਲਾਤਾਂ ਨੂੰ ਦੱਸਦਿਆਂ ਭਾਵੁਕ ਹੋਏ MP ਰਾਘਵ ਚੱਢਾ, ਪੰਜਾਬੀਆਂ ਲਈ ਕੀਤਾ ਵੱਡਾ ਐਲਾਨ

Published

on

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਆਪਣੇ ਸੰਸਦ ਮੈਂਬਰ ਫੰਡ ਵਿੱਚੋਂ 3.25 ਕਰੋੜ ਰੁਪਏ ਅਲਾਟ ਕੀਤੇ ਹਨ। ਰਾਘਵ ਚੱਢਾ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਲਈ ਇਹ ਰਕਮ ਦਾ ਐਲਾਨ ਕੀਤਾ ਹੈ।

ਰਾਘਵ ਚੱਢਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੜ੍ਹ ਸੁਰੱਖਿਆ ਬੰਨ੍ਹਾਂ ਨੂੰ ਮਜ਼ਬੂਤ ​​ਕਰਨ ਲਈ 2.75 ਕਰੋੜ ਰੁਪਏ ਅਲਾਟ ਕੀਤੇ ਹਨ ਤਾਂ ਜੋ ਸਾਡੇ ਪਿੰਡ ਭਵਿੱਖ ਵਿੱਚ ਹੜ੍ਹਾਂ ਤੋਂ ਸੁਰੱਖਿਅਤ ਰਹਿਣ। ਇਸ ਤੋਂ ਇਲਾਵਾ, ਸੰਸਦ ਮੈਂਬਰ ਨੇ ਹੜ੍ਹ ਪੀੜਤਾਂ ਦੀ ਰਾਹਤ ਅਤੇ ਪੁਨਰਵਾਸ ਲਈ ਅੰਮ੍ਰਿਤਸਰ ਜ਼ਿਲ੍ਹੇ ਨੂੰ 50 ਲੱਖ ਰੁਪਏ ਅਲਾਟ ਕਰਨ ਦਾ ਐਲਾਨ ਕੀਤਾ। ਇਸ ਸਬੰਧ ਵਿੱਚ, ਉਨ੍ਹਾਂ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਲਿਖੇ ਹਨ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ਪੰਜਾਬ ਹਾਲ ਹੀ ਦੇ ਇਤਿਹਾਸ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਘਰ ਤਬਾਹ ਹੋ ਗਏ, ਖੇਤ ਡੁੱਬ ਗਏ, ਪਸ਼ੂ ਮਾਰੇ ਗਏ ਅਤੇ 30 ਕੀਮਤੀ ਜਾਨਾਂ ਗਈਆਂ। ਮੈਂ ਆਪਣੇ ਸੰਸਦ ਮੈਂਬਰ ਫੰਡ ਵਿੱਚੋਂ 3.25 ਕਰੋੜ ਰੁਪਏ ਅਲਾਟ ਕਰ ਰਿਹਾ ਹਾਂ।ਆਪਣੀ ਪੋਸਟ ਵਿੱਚ, ਰਾਘਵ ਚੱਢਾ ਨੇ ਲਿਖਿਆ, ਇਹ ਪੰਜਾਬ ਦਾ ਪੈਸਾ ਹੈ, ਪੰਜਾਬ ਦੇ ਲੋਕਾਂ ਲਈ। ਮੈਂ ਇਸ ਮੁੱਦੇ ਨੂੰ ਸੰਸਦ ਵਿੱਚ ਵੀ ਉਠਾਵਾਂਗਾ ਅਤੇ ਕੇਂਦਰ ਨੂੰ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ ਕਰਾਂਗਾ।

ਇੱਕ ਵੀਡੀਓ ਸੰਦੇਸ਼ ਵਿੱਚ, ‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਅੱਜ ਪੰਜਾਬ ਕੁਦਰਤ ਦੇ ਕਹਿਰ ਦਾ ਸਾਹਮਣਾ ਕਰ ਰਿਹਾ ਹੈ। ਕਿਸੇ ਦੀ ਛੱਤ ਟੁੱਟ ਗਈ ਹੈ, ਕਿਸੇ ਦਾ ਘਰ ਬਰਬਾਦ ਹੋ ਗਿਆ ਹੈ, ਅਤੇ ਕਿਸੇ ਦੇ ਖੇਤ ਡੁੱਬ ਗਏ ਹਨ। ਕਿਸਾਨਾਂ ਦੀ ਮਿਹਨਤ ਬਰਬਾਦ ਹੋ ਗਈ ਹੈ।ਹੜ੍ਹਾਂ ਦੌਰਾਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, ਪੰਜਾਬ ਨੇ ਇਨ੍ਹਾਂ ਗੰਭੀਰ ਹਾਲਾਤਾਂ ਵਿੱਚ ਹਾਰ ਨਹੀਂ ਮੰਨੀ। ਪੰਜਾਬ ਦੇ ਲੋਕਾਂ ਨੇ ਹਿੰਮਤ ਨਹੀਂ ਹਾਰੀ। ਮੈਂ ਪੁਲਿਸ ਪ੍ਰਸ਼ਾਸਨ, ਫੌਜ ਅਤੇ ਐਨਡੀਆਰਐਫ ਦੇ ਜਵਾਨਾਂ ਨੂੰ ਵੀ ਸਲਾਮ ਕਰਦਾ ਹਾਂ, ਜੋ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ, ਇਹ ਮੇਰੀ ਜ਼ਿੰਮੇਵਾਰੀ ਹੈ ਕਿ ਮੈਂ ਆਪਣੇ ਸੂਬੇ ਲਈ ਜੋ ਵੀ ਕਰ ਸਕਦਾ ਹਾਂ ਕਰਾਂ। ਇਸ ਲਈ, ਮੈਂ ਆਪਣੇ ਸੰਸਦ ਮੈਂਬਰ ਫੰਡ ਵਿੱਚੋਂ 3.25 ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਉੱਥੋਂ ਦੇ ਲੋਕਾਂ ਦੇ ਦੁੱਖ ਨੂੰ ਦੇਖਣ ਤੋਂ ਬਾਅਦ ਲਿਆ ਗਿਆ ਹੈ।