Connect with us

Punjab

ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ, ਖਰਾਬ ਫਸਲਾਂ ਲਈ ਪੈਕੇਜ ਦੀ ਕੀਤੀ ਮੰਗ

Published

on

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੰਜਾਬ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰ ਨੇ ਆਪਣੀ ਤਰਫੋਂ ਮੁਆਵਜ਼ੇ ਦਾ ਐਲਾਨ ਕੀਤਾ ਹੈ ਪਰ ਫਿਰ ਵੀ ਕਿਸਾਨਾਂ ਨੂੰ ਮਦਦ ਦੀ ਲੋੜ ਹੈ।

ਜਾਣਕਾਰੀ ਮੁਤਾਬਕ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਇੰਨਾ ਹੀ ਨਹੀਂ ਬਾਰਿਸ਼ ਕਾਰਨ ਫਸਲਾਂ ਦਾ ਨੁਕਸਾਨ ਵੀ ਦੇਖਿਆ ਸੀ।

ਰਾਘਵ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ ‘ਚ ਕਿਸਾਨਾਂ ਦੀ ਮਦਦ ਬਹੁਤ ਜ਼ਰੂਰੀ ਹੈ, ਉਨ੍ਹਾਂ ਤੁਰੰਤ ਪੈਸੇ ਦਿੱਤੇ ਜਾਣ ਦੀ ਮੰਗ ਕੀਤੀ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਬਾਰਸ਼ਾਂ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਮੰਤਰੀ ਤੋਂ ਲੈ ਕੇ ਵਿਧਾਇਕ ਤੱਕ ਖੇਤਾਂ ਵਿੱਚ ਜਾ ਕੇ ਕਿਸਾਨਾਂ ਦਾ ਦਰਦ ਸੁਣ ਰਹੇ ਹਨ। ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸਰਕਾਰ ਨੇ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Ropar - MP ਰਾਘਵ ਚੱਢਾ ਨੇ ਖਰਾਬ ਹੋਈਆਂ ਫਸਲਾਂ ਦਾ ਲਿਆ ਜਾਇਜ਼ਾ, ਕੇਂਦਰੀ ਵਿੱਤ ਮੰਤਰੀ ਨੂੰ ਭੇਜਿਆ ਸੈਂਪਲ