Connect with us

Punjab

ਮਿਸ਼ਨ ਚੜ੍ਹਦੀਕਲਾ : MP ਵਿਕਰਮਜੀਤ ਸਾਹਨੀ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਇੰਨੇ ਕਰੋੜ ਦਾ ਐਲਾਨ

Published

on

PUNJAB GOVERNMENT :   ਪੰਜਾਬ ਸਰਕਾਰ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਡਾ ਐਲਾਨ ਕੀਤਾ ਹੈ। ਰਾਜ ਸਭਾ, ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ਮਿਸ਼ਨ ਚੜ੍ਹਦੀਕਲਾ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਡਾ. ਵਿਕਰਮਜੀਤ ਸਿੰਘ ਸਾਹਨੀ ਅਗਲੇ ਤਿੰਨ ਮਹੀਨਿਆਂ ਲਈ ਗਾਰ ਕੱਢਣ ਦੇ ਕਾਰਜਾਂ ਲਈ 50 ਟਰੈਕਟਰ ਅਤੇ 10 ਜੇ.ਸੀ.ਬੀ. ਮਸ਼ੀਨਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਬਿਮਾਰੀਆਂ ਦੇ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਵੱਖ-ਵੱਖ ਪੰਚਾਇਤਾਂ ਨੂੰ 200 ਫੌਗਿੰਗ ਮਸ਼ੀਨਾਂ ਵੀ ਪ੍ਰਦਾਨ ਕਰ ਰਹੇ ਹਨ।

ਡਾ. ਸਾਹਨੀ ਨੇ ਅਜਨਾਲਾ ਵਿਚ ਇਕ ਸਮਰਪਿਤ ਮੈਗਾ ਵੇਅਰਹਾਊਸ ਵੀ ਸਥਾਪਤ ਕੀਤਾ ਹੈ, ਜਿੱਥੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਜ਼ਾਰਾਂ ਰਾਹਤ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਜਿਸ ਵਿਚ ਬਿਸਤਰੇ, ਗੱਦੇ, ਰਸੋਈ ਸੈੱਟ, ਕੰਬਲ, ਫਰਨੀਚਰ ਅਤੇ ਹੋਰ ਬਹੁਤ ਸਾਰੀਆਂ ਜ਼ਰੂਰੀ ਘਰੇਲੂ ਚੀਜ਼ਾਂ ਸ਼ਾਮਲ ਹਨ।