Connect with us

punjab

ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਵੱਲੋਂ ਅੰਤਰਰਾਸ਼ਟਰੀ ਐਕਸਚੇਂਜ ਪ੍ਰੋਗਰਾਮ ਤਹਿਤ ਯੂ.ਐਸ.ਏ. ਦੀ ਵੇਨ ਸਟੇਟ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

Published

on

Maharaja Ranjit Singh Punjab Technical University

ਅੰਤਰਰਾਸ਼ਟਰੀ ਐਕਸਚੇਂਜ ਪੋ੍ਰਗਰਾਮ ਤਹਿਤ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਉੱਤਮ ਅਭਿਆਸਾਂ ਬਾਰੇ ਜਾਣਕਾਰੀ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਨੇ ਯੂ.ਐਸ.ਏ. ਦੀ ਵੇਨ ਸਟੇਟ ਯੂਨੀਵਰਸਿਟੀ ਨਾਲ ਸਮਝੌਤੇ `ਤੇ ਹਸਤਾਖ਼ਰ ਕੀਤੇ ਹਨ। ਇਹ ਇੱਕ ਪਾਥਵੇਅ ਪ੍ਰੋਗਰਾਮ ਹੈ, ਜਿਸ ਤਹਿਤ ਇੱਕ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਵਿੱਚ ਤਿੰਨ ਸਾਲਾਂ ਦੀ ਪੜ੍ਹਾਈ ਕਰਨ ਤੋਂ ਬਾਅਦ ਚੌਥੇ ਅਤੇ ਪੰਜਵੇਂ ਸਾਲ ਦੀ ਪੜ੍ਹਾਈ 3 ਪਲੱਸ 2 ਅਤੇ 3 ਪਲੱਸ 1 ਪ੍ਰੋਗਰਾਮਾਂ ਅਧੀਨ ਵੇਨ ਸਟੇਟ ਯੂਨੀਵਰਸਿਟੀ ਵਿਖੇ ਪੂਰੀ ਕਰੇਗਾ। 4 ਸਾਲਾਂ ਦਾ ਕੋਰਸ ਪੂਰਾ ਹੋਣ ਤੋਂ ਬਾਅਦ ਐਮ.ਆਰ.ਐਸ.ਪੀ.ਟੀ.ਯੂ. ਦੇ ਵਿਦਿਆਰਥੀ ਨੂੰ ਵੇਨ ਸਟੇਟ ਯੂਨੀਵਰਸਿਟੀ ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ ਦੋਹਾਂ ਤੋਂ ਬੀ.ਟੈੱਕ ਦੀ ਡਿਗਰੀ ਮਿਲੇਗੀ। ਇਸ ਤੋਂ ਇਲਾਵਾ 5 ਸਾਲ ਦੇ ਪ੍ਰੋਗਰਾਮ ਤਹਿਤ ਬੀ.ਟੈਕ. ਅਤੇ ਮਾਸਟਰਜ਼, ਦੋਵੇਂ ਡਿਗਰੀਆਂ ਵੇਨ ਸਟੇਟ ਯੂਨੀਵਰਸਿਟੀ ਵੱਲੋਂ  ਦਿੱਤੀਆਂ ਜਾਣਗੀਆਂ।